ਅੰਮ੍ਰਿਤਸਰ, 11 ਅਗਸਤ 2025 :- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬ ਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਅੱਜ ਇੱਥੇ ਹੋ ਰਹੇ ਇਹ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਦੇ ਡੈਲੀਗੇਟ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਉਹਨਾਂ ਨੂੰ ਪ੍ਰਧਾਨ ਚੁਣ ਲਿਆ ਗਿਆ।
ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਬਾਬਾ ਸਰਬਜੋਤ ਸਿੰਘ ਬੇਦੀ ਵੱਲੋਂ ਪੇਸ਼ ਕੀਤਾ ਗਿਆ ਜਿਸ ਦੀ ਤਈਦ ਮਜੀਦ ਕਰਮਵਾਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੋਂਗੋਵਾਲ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ ਇਸ ਦੌਰਾਨ ਸਰਬ ਸੰਮਤੀ ਨਾਲ ਹੀ ਬੀਬੀ ਸਤਵੰਤ ਕੌਰ ਮੈਂਬਰ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਅਕਾਲੀ ਦਲ ਦੀ ਪੰਥਕ ਕੌਂਸਲ ਦੀ ਚੇਅਰ ਪਰਸਨ ਚੁਣ ਲਿਆ ਗਿਆ ਹਾਜ਼ਰ ਡੈਲੀਗੇਟਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਇਹਨਾਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ।
ਪ੍ਰਧਾਨ ਬਣਨ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਿਰਦਾਰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਸੁਖਬੀਰ ਸਿੰਘ ਬਾਦਲ ਕਹਿੰਦਾ ਸੀ ਜਥੇਦਾਰੀ ਤੋਂ ਹੱਟਣ ਬਾਅਦ ਇਕ ਮਹੀਨਾ ਕੱਢੇਗਾ। ਦੇਖ ਸੁਖਬੀਰ ਸਿਆਂ ਹੁਣ ਮੈਂ ਵੀ ਪ੍ਰਧਾਨ ਬਣ ਗਿਆ। ਤੇਰੇ ਸਿਰ ਤੇ ਬੈਠ ਗਿਆ।



