ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ।ਅੱਜ ਇੱਥੇ ਖਾਲਸਾ ਕਾਲਜ ਵਿਖੇ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਜਥੇਦਾਰ ਦਾ ਅਹੁਦਾ ਕਿਸੇ ਪ੍ਰਧਾਨ ਹੋਣ ਨਾਲੋਂ ਵੱਡਾ ਹੁੰਦਾ ਹੈ। ਉਹਨਾਂ ਕਿਹਾ ਕਿ ਨੈਤਿਕ ਤੌਰ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਨਹੀਂ ਬਣਨਾ ਚਾਹੀਦਾ, ਸਿੰਘ ਸਾਹਿਬ ਦੀ ਪਦਵੀ ਵੱਡੀ ਹੁੰਦੀ ਹੈ । ਉਹਨਾਂ ਕਿਹਾ ਕਿ ਪੰਥ ਦੇ ਵੱਡੇ ਹਿੱਤਾਂ ਲਈ ਸਾਨੂੰ ਇੱਕਜੁੱਟ ਹੋਣ ਦਾ ਵੇਲਾ ਹੈ। ਵੱਖਰੇ ਚੁੱਲੇ ਬਾਲਣ ਦਾ ਨਹੀਂ। ਉਹਨਾਂ ਕਿਹਾ ਕਿ 2 ਦਸੰਬਰ 2024 ਦੇ ਆਦੇਸ਼ਾਂ ਦੀ ਇਨ ਬਿੰਨ ਪਾਲਣਾ ਨਹੀਂ ਹੋਈ।



