ਬਿਲਗਾ,16 ਅਗਸਤ 2025:- ਐਸ.ਆਰ. ਤਾਂਗੜੀ ਡੀ.ਏ.ਵੀ. ਪਬਲਿਕ ਸਕੂਲ, ਬਿਲਗਾ ਵਿੱਚ, ਜਨਮ ਅਸ਼ਟਮੀ ਬਹੁਤ ਖੁਸ਼ੀ ਅਤੇ ਸ਼ਰਧਾ ਨਾਲ ਮਨਾਈ । ਸਕੂਲ ਕੈਂਪਸ ਸਾਰਾ ਦਿਨ ਤਿਉਹਾਰਾਂ ਦੇ ਮਾਹੌਲ ਨਾਲ ਭਰਿਆ ਰਿਹਾ ।
ਪ੍ਰਾਇਮਰੀ ਵਿੰਗ ਦੇ ਛੋਟੇ ਬੱਚਿਆਂ ਨੇ ਰੰਗ-ਬਿਰੰਗੇ ਪਹਿਰਾਵਿਆਂ ਵਿੱਚ ਲਾਈਵ ਡਾਂਸ-ਨਾਟਕਾਂ ਰਾਹੀਂ ਭਗਵਾਨ ਕ੍ਰਿਸ਼ਨ ਦੇ ਬਚਪਨ ਦੀਆਂ ਮਨਮੋਹਕ ਝਲਕੀਆਂ ਪੇਸ਼ ਕੀਤੀਆਂ। ਛੇਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਸ਼੍ਰੀ ਕ੍ਰਿਸ਼ਨ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਘਟਨਾਵਾਂ ਦਾ ਜ਼ਿਕਰ ਕੀਤਾ ਅਤੇ ਸਾਰਿਆਂ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਜਾਣੂ ਕਰਵਾਇਆ ।
ਪ੍ਰੋਗਰਾਮ ਦੀ ਸ਼ੁਰੂਆਤ ਇੱਕ ਸੁਰੀਲੇ ਭਜਨ ਨਾਲ ਹੋਈ, ਜਿਸਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ । ਦਰਸ਼ਕ ਮੁਗਧ ਹੋ ਗਏ ਅਤੇ ਤਾੜੀਆਂ ਦੀ ਗੂੰਜ ਨਾਲ ਕਲਾਕਾਰਾਂ ਨੂੰ ਉਤਸ਼ਾਹਿਤ ਕਰਦੇ ਰਹੇ ।
ਸਕੂਲ ਦੇ ਪ੍ਰਿੰਸੀਪਲ, ਸ਼੍ਰੀ ਸੰਜੀਵ ਗੁਜਰਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ, ” ਸਾਨੂੰ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਹਮੇਸ਼ਾ ਕਰਮ ਵਿੱਚ ਲੀਨ ਰਹਿਣਾ ਚਾਹੀਦਾ ਹੈ । ਵਿਦਿਆਰਥੀਆਂ ਦਾ ਮੁੱਖ ਫਰਜ਼ ਸ਼ਰਧਾ ਨਾਲ ਪੜ੍ਹਾਈ ਕਰਨਾ ਹੈ ।”
ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਪੂਰੇ ਪ੍ਰੋਗਰਾਮ ਦੌਰਾਨ ਮੌਜੂਦ ਰਹੇ ਅਤੇ ਜਨਮ ਅਸ਼ਟਮੀ ਦੇ ਇਸ ਪਵਿੱਤਰ ਤਿਉਹਾਰ ਦਾ ਆਨੰਦ ਮਾਣਿਆ ।



