ਜਲੰਧਰ, 25 ਅਗਸਤ 2025 :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਰਜਿੰਦਰ ਬੇਰੀ ਸਾਬਕਾ ਐਮਐਲਏ ਦੀ ਅਗਵਾਈ ਅਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਵਿਕਰਮ ਚੌਧਰੀ, ਰਜਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ, ਡਾ. ਨਵਜੋਤ ਦਾਹੀਆ ਹਲਕਾ ਇੰਚਾਰਜ ਨਕੋਦਰ, ਅੰਮ੍ਰਿਤਪਾਲ ਭੌਂਸਲੇ ਫਿਲੌਰ ਕੋਆਰਡੀਨੇਟਰ ਹਲਕਾ ਨਕੋਦਰ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਅਸ਼ਵਨ ਭੱਲਾ ਪਵਨ ਕੁਮਾਰ ਕੌਂਸਲਰ ਅਤੇ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਲੀ ਦੀ ਹਾਜ਼ਰੀ ਵਿੱਚ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖ਼ਿਲਾਫ਼ ਭੜਕਾਊ ਅਤੇ ਗੈਰ ਕਾਨੂੰਨੀ ਭਾਸ਼ਣ ਤੇ ਮੁਕੱਦਮਾ ਦਰਜ ਕਰਨ ਲਈ ਮੰਗ ਏਡੀਸੀ ਜਲੰਧਰ, ਡੀਸੀਪੀ ਜਲੰਧਰ, ਐਸ ਪੀ ਡੀ ਜਲੰਧਰ ਦਿਹਾਤੀ ਨੂੰ ਪੱਤਰ ਦਿੱਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਅਤੇ ਕੌਂਸਲਰਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਸਨ।



