ਬਿਲਗਾ, 31 ਅਗਸਤ 2025 :- ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਜਿਸ ਦੇ ਤਹਿਤ ਆਮ ਆਦਮੀ ਪਾਰਟੀ ਪੰਜਾਬ ਵੱਲੋ ਨਿਰਮਲ ਸਿੰਘ ਨੂੰ ਹਲਕਾ ਨਕੋਦਰ ਦੇ ਕਿਸਾਨ ਵਿੰਗ ਦੇ ਕੋਆਰਡੀਨੇਟਰ ਲਗਾਉਣ ਤੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ।


ਇਸ ਮੌਕੇ ਤੇ ਉਹਨਾਂ ਨਾਲ ਬਲਜਿੰਦਰ ਸਿੰਘ, ਹੈਪੀ ਫਰਵਾਲਾ, ਰਣਜੀਤ ਸਿੰਘ ਕੰਦੋਲਾ ਖੁਰਦ ਅਤੇ ਹੋਰ ਸ਼ਾਮਲ ਸੀ। ਜਿਕਰਯੋਗ ਹੈ ਕਿ ਨਿਰਮਲ ਸਿੰਘ ਪਿੰਡ ਮੁਆਈ ਦੇ ਸਰਪੰਚ ਰਹਿ ਚੁੱਕੇ ਹਨ ਅਤੇ ਅਗਾਂਹ ਵਧੂ ਕਿਸਾਨ ਹਨ।



