ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ;
ਜਲੰਧਰ, 14 ਦਸੰਬਰ 2025 :- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਜਲੰਧਰ ਜ਼ਿਲ੍ਹੇ ਵਿੱਚ ਸ਼ਾਂਤੀਪੂਰਨ ਤਰੀਕੇ ਨਾਲ 44.6 ਫੀਸਦੀ ਵੋਟਾਂ ਪਈਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜਾਮ ਕੀਤੇ ਗਏ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ, ਚੋਣ ਤੇ ਸੁਰੱਖਿਆ ਅਮਲੇ, ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਚੋਣਾਂ ਨੂੰ ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿੱਤੇ ਵੱਡਮੁੱਲੇ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ।
ਉਨ੍ਹਾਂ ਦੱਸਿਆ ਕਿ ਜਲੰਧਰ ਈਸਟ ਵਿੱਚ 43.93 ਫੀਸਦੀ, ਆਦਮਪੁਰ ਵਿੱਚ 44.04 ਫੀਸਦੀ, ਭੋਗਪੁਰ ਵਿੱਚ 46.13 ਫੀਸਦੀ, ਜਲੰਧਰ ਵੈਸਟ ਵਿੱਚ 43.57 ਫੀਸਦੀ, ਲੋਹੀਆਂ ਖਾਸ 52.69 ਫੀਸਦੀ, ਮਹਿਤਪੁਰ 45.76 ਫੀਸਦੀ, ਨੂਰਮਹਿਲ 48.84 ਫੀਸਦੀ, ਫਿਲੌਰ 41.45 ਫੀਸਦੀ, ਸ਼ਾਹਕੋਟ 49.06 ਫੀਸਦੀ , ਰੁੜਕਾ ਕਲਾਂ 43.76 ਫੀਸਦੀ ਅਤੇ ਨਕੋਦਰ ਵਿਖੇ 45.86 ਫੀਸਦੀ ਵੋਟਾਂ ਪਈਆਂ।
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ, ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।



