ਜਲੰਧਰ, 15 ਦਸੰਬਰ 2025 :- ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ-2025 ਅਮਨਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਜ਼ੋਨ ਨੰਬਰ 4 (ਨੋਗੱਜਾ) ਦੇ ਬੂਥ ਨੰਬਰ 72, ਸਰਕਾਰੀ ਐਲੀਮੈਂਟਰੀ ਸਕੂਲ ਨੂਰਪੁਰ (ਪੂਰਬੀ ਪਾਸਾ) ਵਿਖੇ ਰੀਪੋਲ 16 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਹਨਾਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਆਮ ਗਿਣਤੀ ਦੇ ਨਾਲ ਹੀ ਕੀਤੀ ਜਾਵੇਗੀ।

