Breaking
Sun. May 17th, 2026

ਅੰਮ੍ਰਿਤਪਾਲ ਦੇ ਬਜਟ ਇਜਲਾਸ ਵਿੱਚ ਸ਼ਾਮਲ ਹੋਣ ਲਈ ਅਦਾਲਤ ਦਾ ਵੱਡਾ ਫੈਸਲਾ

ਪਟੀਸ਼ਨ ਦਾ ਕੀਤਾ ਨਿਪਟਾਰਾ
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋ ਸੰਸਦ ਦੇ ਬਜਟ ਇਜਲਾਸ ‘ਚ ਹਿੱਸਾ ਲੈਣ ਲਈ ਦਾਇਰ ਕੀਤੀ ਗਈ ਪਟੀਸ਼ਨ ਦਾ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਪਟਾਰਾ ਕਰ ਦਿੱਤਾ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਅੰਮ੍ਰਿਤਪਾਲ ਦਾ ਕੇਸ ਦੇਖ ਰਹੀ ਅਥਾਰਟੀ ਇਸ ਬਾਰੇ ਫੈਸਲਾ ਲਵੇ ਕਿ ਉਸ ਨੂੰ ਇਜਲਾਸ ‘ਚ ਹਿੱਸਾ ਲੈਣ ਦੀ ਇਜਾਜ਼ਤ ਦੇਣੀ ਹੈ ਜਾਂ ਨਹੀਂ ਅਤੇ ਅਥਾਰਟੀ ਨੂੰ 7 ਦਿਨਾਂ ਦੇ ਅੰਦਰ ਫੈਸਲਾ ਦੇਣਾ ਪਵੇਗਾ।

ਜਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਕੇਂਦਰੀ ਜੇਲ੍ਹ ਅਸਾਮ ਦੀ ਡਿਬਰੂਗੜੵ ਜੇਲ੍ਹ ‘ਚ ਬੰਦ ਹੈ।
ਸੰਸਦ ਦਾ ਬਜਟ ਇਜਲਾਸ 28 ਜਨਵਰੀ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿਚ ਸ਼ਾਮਿਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਗਈ ਹੈ। ਅੰਮ੍ਰਿਤਪਾਲ ਨੇ ਪਹਿਲਾਂ ਵੀ 21 ਨਵੰਬਰ ਨੂੰ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ ਕਿ ਉਸ ਨੂੰ ਸਰਦ ਰੁੱਤ ਸ਼ੈਸ਼ਨ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ ਜਿਸ ਤੋਂ ਬਾਅਦ ਅਦਾਲਤ ਨੇ ਸੂਬੇ ਦੇ ਗ੍ਰਹਿ ਸਕੱਤਰ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਹਫਤੇ ਅੰਦਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਪਰ ਫਿਰ ਰਿਪੋਰਟ ਦੇ ਆਧਾਰ ਤੇ ਉਸ ਦੀ ਪੈਰੋਲ ਰੱਦ ਕਰ ਦਿੱਤੀ ਗਈ ਸੀ।

Related Post

Leave a Reply

Your email address will not be published. Required fields are marked *