Breaking
Fri. Apr 17th, 2026

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ

  • ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸ਼ਡਿਊਲ ਜਾਰੀ
  • ਮੁੱਢਲੀ ਵੋਟਰ ਸੂਚੀ ’ਤੇ 23 ਅਪ੍ਰੈਲ ਤੱਕ ਦਿੱਤੇ ਜਾ ਸਕਦੇ ਨੇ ਦਾਅਵੇ ਤੇ ਇਤਰਾਜ਼, ਨਿਪਟਾਰਾ 30 ਅਪ੍ਰੈਲ ਤੱਕ
  • 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਜਲੰਧਰ, 17 ਅਪ੍ਰੈਲ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2026 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਦਿਵਿਯਾ ਪੀ. ਨੇ ਦੱਸਿਆ ਕਿ ਨਗਰ ਕੌਸਲ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ, ਫਿਲੌਰ ਅਤੇ ਨਗਰ ਪੰਚਾਇਤ, ਮਹਿਤਪੁਰ, ਲੋਹੀਆਂ ਖਾਸ ਦੀਆਂ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਯੋਗਤਾ ਮਿਤੀ 23 ਅਪ੍ਰੈਲ 2026 ਅਨੁਸਾਰ ਅਪਡੇਟ ਕੀਤੀਆਂ ਜਾਣੀਆਂ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 15 ਅਪ੍ਰੈਲ 2026 ਨੂੰ ਕੀਤੀ ਜਾ ਚੁੱਕੀ ਹੈ, ਜਿਸ ’ਤੇ ਦਾਅਵੇ ਅਤੇ ਇਤਰਾਜ਼ 23 ਅਪ੍ਰੈਲ 2026 ਤੱਕ ਲਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ 2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਮਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਸ ਤੋਂ ਇਲਾਵਾ 20 ਅਤੇ 21 ਅਪ੍ਰੈਲ 2026 ਨੂੰ ਵੋਟਰ ਰਜਿਸਟ੍ਰੇਸ਼ਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ।

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਸਤੇ ਨਵੀਂ ਵੋਟ ਬਣਾਉਣ ਵਾਲੇ ਵਿਅਕਤੀ/ਵੋਟਰ ਦੀ ਉਮਰ ਯੋਗਤਾ ਮਿਤੀ 23 ਅਪ੍ਰੈਲ 2026 ਤੱਕ 18 ਸਾਲ ਦੀ ਹੋਣੀ ਚਾਹੀਦੀ ਹੈ।

ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ ਫਾਰਮ-7, 8 ਅਤੇ 9 ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਆਦਮਪੁਰ, ਜਲੰਧਰ-2,ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ ਦਫ਼ਤਰ ਵਿੱਚ ਉਪਲਬਧ ਹਨ। ਇਸਦੀ ਕਾਪੀ ਕਮਿਸ਼ਨ ਦੀ ਵੈੱਬਸਾਈਟ ਤੋਂ ਵੀ ਡਾਊਨਲੋਡ ਕੀਤੀ ਜਾ ਸਕਦੀ ਹੈ। ਇਨ੍ਹਾਂ ਫਾਰਮਾਂ ਨੂੰ ਪੂਰੀ ਤਰ੍ਹਾਂ ਭਰ ਕੇ ਸਬੰਧਤ ਐਸ.ਡੀ.ਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੂੰ ਜਮ੍ਹਾ ਕਰਵਾਇਆ ਜਾ ਸਕਦਾ ਹੈ।

By admin

Related Post

Leave a Reply

Your email address will not be published. Required fields are marked *