Breaking
Tue. Jun 9th, 2026

ਯੂਨੀਵਰਸਿਟੀ ਕਾਲਜ ਜੰਡਿਆਲਾ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ

ਯੂਨੀਵਰਸਟੀ ਅਧਿਕਾਰੀਆਂ ਵਲੋਂ ਕਾਲਜ ਦਾ ਦੌਰਾ

ਜਲੰਧਰ: ਯੂਨੀਵਰਸਿਟੀ ਜੰਡਿਆਲਾ ਕਾਲਜ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਾਹਿਬ ਦੇ ਓ.ਐਸ.ਡੀ. ਹਰਇਕਬਾਲ ਸਿੰਘ ਅਤੇ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਕੁੰਵਰ ਮਨਦੀਪ ਸਿੰਘ ਕਾਲਜ ਦੇ ਵਿਕਾਸ ਬਾਰੇ ਕਾਲਜ ਦੇ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਨ ਲਈ ਆਏ। ਮੀਟਿੰਗ ਦੌਰਾਨ ਉਹਨਾਂ ਨੇ ਕਾਲਜ ਦੇ ਵਿਕਾਸ ਵਾਸਤੇ ਕਈ ਪ੍ਰੋਜੈਕਟਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਨੇੜਲੇ ਇਲਾਕਿਆਂ ਦੇ ਵਿਦਿਆਰਥੀਆਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਖੇਡਾਂ ਨਾਲ ਸੰਬੰਧਤ ਪ੍ਰੋਜੈਕਟਾਂ ਅਤੇ ਵਿਦਿਆਰਥੀਆਂ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕੀਤੇ ਜਾਣ ਦੀਆਂ ਸੰਭਾਵਨਾਵਾਂ ‘ਤੇ ਚਰਚਾ ਕੀਤੀ। ਕਾਲਜ ਦੀ ਦਿਨੋ-ਦਿਨ ਹੋ ਰਹੀ ਪ੍ਰਗਤੀ ‘ਤੇ ਤਸੱਲੀ ਪ੍ਰਗਟ ਕਰਦਿਆਂ ਹੋਇਆਂ ਦੋਵਾਂ ਅਧਿਕਾਰੀਆਂ ਨੇ ਕਾਲਜ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਲਿਆਉਣ ਦਾ ਵਾਅਦਾ ਕੀਤਾ ਤਾਂ ਜੋ ਇਲਾਕੇ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਉਹ ਅਕਾਦਮਿਕ ਤੌਰ ‘ਤੇ ਅਤੇ ਖੇਡਾਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰ ਸਕਣ। ਇਸ ਮੀਟਿੰਗ ਦੌਰਾਨ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਤੋਂ ਇਲਾਵਾ, ਸਾਬਕਾ ਸਰਪੰਚ ਅਤੇ ਸੈਨ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਮੱਖਣ ਲਾਲ ਪੱਲਣ ਉੱਘੇ ਪੱਤਰਕਾਰ ਅਤੇ ਜੰਡਿਆਲਾ ਲੋਕ ਭਲਾਈ ਮੰਚ ਦੇ ਜਨਰਲ ਸਕੱਤਰ ਤਰਸੇਮ ਸਿੰਘ,ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਦੇ ਚੇਅਰਮੈਨ ਡਾ.ਲਖਵਿੰਦਰ ਸਿੰਘ ਜੌਹਲ ਅਤੇ ਉੱਘੇ ਕਾਰੋਬਾਰੀ ਰਣਜੀਤ ਸਿੰਘ ਸਹੋਤਾ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *