Breaking
Sun. Jul 5th, 2026

ਨਕੋਦਰ ਅਤੇ ਨੂਰਮਹਿਲ ‘ਚ ਪੁਲੀਸ ਵੱਲੋ ਫਲੈਗ ਮਾਰਚ

ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ , ਨਿਗਰਾਨੀ ਹੇਠ ਸਬ ਡਵੀਜ਼ਨ ਨਕੋਦਰ ਦੇ ਥਾਣਾ ਸਿਟੀ ਨਕੋਦਰ, ਥਾਣਾ ਸਦਰ ਨਕੋਦਰ ਅਤੇ ਥਾਣਾ ਨੂਰਮਹਿਲ ਦੇ ਸਮੁੱਚੇ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਨਾਲ ਫਲੈਗ ਮਾਰਚ ਕੀਤਾ ਗਿਆ।


ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਪ੍ਰਭਾਵਸ਼ਾਲੀ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਮਾੜੇ ਅਨਸਰਾਂ, ਅਪਰਾਧਿਕ ਪ੍ਰਵਿਰਤੀ ਵਾਲੇ ਵਿਅਕਤੀਆਂ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।


ਜਲੰਧਰ ਦਿਹਾਤੀ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ‘ਤੇ ਲਗਾਤਾਰ ਕੜੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਆਮ ਲੋਕਾਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਅਤੇ ਅਪਰਾਧ ‘ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਲਈ ਅਜਿਹੇ ਫਲੈਗ ਮਾਰਚ, ਨਾਕਾਬੰਦੀਆਂ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।
ਜਲੰਧਰ ਦਿਹਾਤੀ ਪੁਲਿਸ ਆਮ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਕਾਨੂੰਨੀ ਕਾਰਵਾਈ ਕਰਕੇ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾ ਸਕੇ।

By admin

Related Post

Leave a Reply

Your email address will not be published. Required fields are marked *