Sat. Jul 18th, 2026

ਐੱਸ.ਆਈ.ਆਰ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ -ਜ਼ਿਲ੍ਹਾ ਚੋਣ ਅਫ਼ਸਰ

ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ

12 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਜਲੰਧਰ, 17 ਜੁਲਾਈ 2026 :- ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਚੱਲ ਰਹੀ ਪ੍ਰਕਿਰਿਆ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸੋਧੇ ਹੋਏ ਸ਼ਡਿਊਲ ਮੁਤਾਬਕ ਬੂਥ ਲੈਵਲ ਅਫ਼ਸਰ ਹੁਣ 3 ਅਗਸਤ 2026 ਤੱਕ ਘਰ-ਘਰ ਜਾ ਕੇ ਗਣਨਾ ਫਾਰਮ ਭਰਨਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ, 2026 ਨੂੰ ਹੋਵੇਗੀ ਅਤੇ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ 2026 ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਦਰੁੱਸਤੀ ਲਈ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀਆਂ ਵਿੱਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰ ਸੂਚੀਆਂ ਵਿੱਚ ਸਾਰੇ ਵੇਰਵੇ ਸਹੀ ਦਰਜ ਕਰਵਾਏ ਜਾਣ ਤਾਂ ਜੋ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਸਕਣ।

By admin

Related Post

Leave a Reply

Your email address will not be published. Required fields are marked *