ਨੇਹਾ ਨੇ ਬੀ.ਐਸ. ਸੀ.(ਆਈ.ਟੀ.) ਅਤੇ ਦੀਪਕ ਕੁਮਾਰ ਨੇ ਐਮ.ਐਸ.ਸੀ.(ਆਈ.ਟੀ.) ’ਚ ਹਾਸਿਲ ਕੀਤਾ ਪਹਿਲਾ ਸਥਾਨ
ਜਲੰਧਰ, 20 ਜੁਲਾਈ : ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ, ਜੋ ਕਿ ਆਈ.ਕੇ.ਜੀ.ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਦਾ ਬੈਚਲਰ ਆਫ਼ ਸਾਇੰਸ ਇੰਨ ਆਈ.ਟੀ. ਦੇ ਛੇਵੇਂ ਅਤੇ ਮਾਸਟਰ ਆਫ਼ ਸਾਇੰਸ (ਆਈ.ਟੀ.) ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।