ਲੜਕੀ ਦੇ ਮਾਪਿਆਂ ਨੇ ਸਹੁਰਾ ਪਰਿਵਾਰ ਤੇ ਲਗਾਏ ਗੰਭੀਰ ਦੋਸ਼
ਨੂਰਮਹਿਲ, 20 ਜੁਲਾਈ :-ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਖੁਦਕੁਸ਼ੀ ਕਰਕੇ ਜੀਵਨ ਲੀਲਾ ਕਰ ਲਈ ਸਮਾਪਤ। ਬੜਾ ਬੇਹੱਦ ਦੁਖਦਾਈ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਕਿ ਇੱਕ 35 ਸਾਲਾ ਵਿਆਹੁਤਾ ਔਰਤ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕਥਿਤ ਤੌਰ ‘ਤੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।
ਮ੍ਰਿਤਕਾ ਦੇ ਭਰਾ ਜੈ ਚੰਦ ਪੁੱਤਰ ਸੁੱਖ ਰਾਮ, ਵਾਸੀ ਗੁਰੂ ਰਵਿਦਾਸ ਨਗਰ, ਬੂਟਾ ਮੰਡੀ, ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਭੈਣ ਸਰਬਜੀਤ ਕੌਰ ਉਮਰ 35 ਸਾਲ ਦਾ ਵਿਆਹ ਸਾਲ 2012 ਵਿੱਚ ਨੂਰਮਹਿਲ ਦੇ ਮਾਡਲ ਟਾਊਨ ਨਿਵਾਸੀ ਬਲਵਿੰਦਰ ਕੁਮਾਰ ਪੁੱਤਰ ਅਮਰਜੀਤ ਨਾਲ ਹੋਇਆ ਸੀ। ਉਨ੍ਹਾਂ ਦੋ ਬੱਚੇ ਹਨ । ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਸਰਬਜੀਤ ਕੌਰ ਦਾ ਆਪਣੇ ਸਹੁਰੇ ਪਰਿਵਾਰ ਨਾਲ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਪਰਿਵਾਰ ਦਾ ਦਾਅਵਾ ਹੈ ਕਿ ਪਤੀ ਬਲਵਿੰਦਰ ਕੁਮਾਰ, ਸਹੁਰਾ ਅਮਰਜੀਤ, ਸੱਸ ਜਗੀਰੋ ਅਤੇ ਨਣਾਨ ਨੀਲੋ ਵੱਲੋਂ ਲਗਾਤਾਰ ਤੰਗ-ਪਰੇਸ਼ਾਨ ਕੀਤੇ ਜਾਣ ਕਾਰਨ ਹੀ ਸਰਬਜੀਤ ਕੌਰ ਨੇ ਇਹ ਖੁਦਕਸ਼ੀ ਕਰਨ ਦਾ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।
ਮ੍ਰਿਤਕ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਜਦ ਇਸ ਸਬੰਧੀ ਥਾਣਾ ਮੁਖੀ ਨੂਰਮਹਿਲ ਗੁਰਮੀਤ ਰਾਮ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਲੜਕੀ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ ਮੁਕੱਦਮਾ ਦਰਜ ਕਰ ਲਿਆ ਹੈ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।
