Breaking
Fri. Aug 21st, 2026

3 ਬੱਸਾਂ ਵ੍ਰਿਦਾਵਨ, ਸ੍ਰੀ ਖਾਟੂ ਸ਼ਿਆਮ,ਰਿਸ਼ੀਕੇਸ਼ ਅਤੇ ਹਰਿਦੁਆਰ ਦੀ ਯਾਤਰਾ ਲਈ ਨਕੋਦਰ ਤੋਂ ਰਵਾਨਾ- ਬੀਬੀ ਮਾਨ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨਕੋਦਰ ਸ਼ਹਿਰ ਤੋਂ ਸ਼ਰਧਾਲੂਆਂ ਨਾਲ ਭਰੀਆਂ 3 ਬੱਸਾਂ ਵ੍ਰਿਦਾਵਨ, ਸ੍ਰੀ ਖਾਟੂ ਸ਼ਿਆਮ,ਰਿਸ਼ੀਕੇਸ਼ ਅਤੇ ਹਰਿਦੁਆਰ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਨਕੋਦਰ ਦੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸ਼ਰਧਾਲੂਆਂ ’ਚ ਧਾਰਮਿਕ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਬੱਸਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਯਾਤਰਾ ਸੁਖਦਾਇਕ, ਸੁਰੱਖਿਅਤ ਹੋਣ ਦੀ ਕਾਮਨਾ ਕੀਤੀ ਗਈ।

ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਸ਼ਰਧਾਲੂ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ। ਅਜਿਹੇ ਲੋਕਾਂ ਲਈ ਇਹ ਯੋਜਨਾ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਕੇ ਉਨ੍ਹਾਂ ਨੂੰ ਆਤਮਿਕ ਅਤੇ ਮਾਨਸਿਕ ਸੰਤੁਸ਼ਟੀ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਵ੍ਰਿਦਾਵਨ, ਸ੍ਰੀ ਖਾਟੂ ਸ਼ਿਆਮ,ਰਿਸ਼ੀਕੇਸ਼ ਅਤੇ ਹਰਿਦੁਆਰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਅਧਿਆਤਮਿਕ ਕੇਂਦਰ ਹਨ, ਜਿੱਥੇ ਜਾ ਕੇ ਸ਼ਰਧਾਲੂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਪ੍ਰਮਾਤਮਾ ਅੱਗੇ ਇਹ ਅਰਦਾਸ ਕੀਤੀ ਕਿ ਸਾਰੇ ਸ਼ਰਧਾਲੂਆਂ ਦੀ ਇਹ ਪਵਿੱਤਰ ਯਾਤਰਾ ਸੁਖਦਾਇਕ ਅਤੇ ਸੁਰੱਖਿਅਤ ਹੋਵੇ ਅਤੇ ਪਰਮਾਤਮਾ ਸਭ ਨੂੰ ਤੰਦਰੁਸਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਖ਼ਸ਼ੇ। ਇਸ ਯਾਤਰਾ ਵਿੱਚ ਨਕੋਦਰ ਵਾਸੀ ਵ੍ਰਿਦਾਵਨ, ਸ੍ਰੀ ਖਾਟੂ ਸ਼ਿਆਮ ਅਤੇ ਨੂਰਮਹਿਲ ਵਾਸੀ ਰਿਸ਼ੀਕੇਸ਼ ਅਤੇ ਹਰਿਦੁਆਰ ਦੀ ਯਾਤਰਾ ਕਰਨ ਲਈ ਰਵਾਨਾ ਹੋਏ ਹਨ ਇਸ ਮੌਕੇ ਤੇ ਪਰਦੀਪ ਸਿੰਘ ਪ੍ਰਧਾਨ ਨਗਰ ਕੌਂਸਲ ਨਕੋਦਰ, ਸਨੀ ਪੁਰੀ, ਸਵਿਤਾ ਕੋਹਲੀ, ਬੌਬੀ ਸ਼ਰਮਾ, ਰਮੇਸ਼ ਸੋਂਧੀ, ਸੰਜੀਵ ਕੁਮਾਰ ਆਹੂਜਾ, ਹਿਮਾਂਸ਼ੂ ਜੈਨ, ਜਤਿੰਦਰ ਸਿੰਘ ਨੂਰਪੁਰੀ, ਸੁਖਵਿੰਦਰ ਕੌਰ ਸ਼ੇਰਪੁਰ, ਦੀਪਕ ਧੀਰ ਆਦਿ ਹਾਜ਼ਰ ਸਨ।

By admin

Related Post

Leave a Reply

Your email address will not be published. Required fields are marked *