Breaking
Sun. Sep 27th, 2026

ਪਿੰਡ ਸਰੀਂਹ ਦੇ ਹਾਕੀ ਖੇਡ ਮੈਦਾਨ ਤੋਂ ਇੰਟਰਨੈਸ਼ਨਲ ਖਿਡਾਰੀ ਪੈਦਾ ਹੋਏ- ਬੀਬੀ ਮਾਨ

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ‘ਤੇ ਆਧੁਨਿਕ ਖੇਡ ਮੈਦਾਨ ਤਿਆਰ ਕਰਨ ਦੀ ਮੁਹਿੰਮ ਤਹਿਤ ਪਿੰਡ ਸਰੀਂਹ ਦਾ ਹਾਕੀ ਖੇਡ ਮੈਦਾਨ 20 ਲੱਖ ਦੀ ਲਾਗਤ ਨਾਲ ਤਿਆਰ ਹੋਇਆ ਹੈ ਜਿਸ ਵਿਚ ਲਾਈਟ,ਗਰਾਉਂਡ ਲਈ ਪਾਣੀ, ਬਾਥਰੂਮ ਆਦਿ ਪ੍ਰਬੰਧ ਕੀਤੇ ਗਏ ਦਾ ਉਦਘਾਟਨ ਕਰਨ ਸਮੇਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਆਖਿਆ ਕਿ ਸਰੀਂਹ ਪਿੰਡ ਨੇ ਹਾਕੀ ਦੇ ਇੰਟਰਨੈਸ਼ਨਲ ਖਿਡਾਰੀ ਪੈਦਾ ਕੀਤਾ ਹਨ। ਉਹਨਾਂ ਨੇ ਅੱਜ ਦੇ ਮਾਪਿਆ ਨੂੰ ਅਪੀਲ ਕਰਦਿਆਂ ਆਖਿਆ ਕਿ ਆਪਣੇ ਬੱਚਿਆ ਨੂੰ ਗਰਾਉਂਡ ਤੱਕ ਲੈ ਕੇ ਆਓ ਤਾਂ ਕਿ ਅਸੀਂ ਆਪਣੇ ਬੱਚਿਆ ਨੂੰ ਚੰਗੀ ਖੇਡ ਵੱਲ ਉਤਸ਼ਾਹਿਤ ਕਰ ਸਕੀਏ। ਇਸ ਮੌਕੇ ਤੇ ਜ਼ਿਲਾ ਖੇਡ ਅਫਸਰ ਗੁਰਪ੍ਰੀਤ ਸਿੰਘ, ਐਸ ਡੀ ਓ ਅਸ਼ਵਨੀ ਗੇੜਾ, ਜੇ. ਈ ਅਵਿਨਾਸ਼, ਚੇਅਰਮੈਨ ਚਰਨਜੀਤ ਸਿੰਘ, ਸਰਪੰਚ ਦਰਸ਼ਨ ਸਿੰਘ, ਸਾਬਕਾ ਗੁਰਮੁੱਖ ਸਿੰਘ, ਮਨਜੀਤ ਸਿੰਘ, ਮੱਖਣ ਸਿੰਘ, ਸੰਤੋਖ ਸਿੰਘ, ਗੁਰਜਿੰਦਰ ਸਿੰਘ, ਦਲਵਿੰਦਰ ਸਿੰਘ ਸਰਪੰਚ ਹੁਸੈਨਾਵਾਦ, ਅਮਨਦੀਪ ਬਿੱਟੂ ਬਲਾਕ ਪ੍ਰਧਾਨ, ਸਤਨਾਮ ਸਿੰਘ ਸ਼ੰਕਰ, ਦਰਸ਼ਨ ਸਿੰਘ ਸਾਬਕਾ ਸਰਪੰਚ ਚਾਨੀਆ, ਜਰਨੈਲ ਸਿੰਘ, ਅਮਨਦੀਪ ਸਿੰਘ, ਮਹਿੰਦਰ ਸਿੰਘ ਚਾਨੀਆ, ਤਲਵਿੰਦਰ ਸਿੰਘ ਸਾਬਕਾ ਸਰਪੰਚ ਧਾਲੀਵਾਲ, ਹਰਪ੍ਰੀਤ ਸਿੰਘ ਧਾਲੀਵਾਲ, ਮੇਜਰ ਸਿੰਘ, ਬਲਦੇਵ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।

By admin

Related Post

Leave a Reply

Your email address will not be published. Required fields are marked *