Breaking
Thu. Oct 22nd, 2026

ਵਿਛੜੀਆਂ ਰੂਹਾਂ ਸ਼ਰਧਾਂਜਲੀ/ ਕਾਂਗਰਸ ਵੱਲੋ ਹੰਗਾਮਾ/ ਐਨਡੀਏ ਦਾ ਗਠਜੋੜ ਸਰਕਾਰ ਬਣਾਊ/ ਝੋਟੇ ਦਾ ਸੰਸਕਾਰ ਨਹੀ

ਪੰਜਾਬ ਵਿਧਾਨ ਸਭਾ ਦਾ ਇਜਲਾਸ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਮੁਲਤਵੀ

16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ (ਸੈਸ਼ਨ) ਦੀ ਕਾਰਵਾਈ ਅੱਜ, 22 ਅਕਤੂਬਰ ਨੂੰ ਸ਼ੁਰੂ ਹੋਈ, ਜੋ ਕਿ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ 23 ਅਕਤੂਬਰ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲੇ ਦਿਨ ਦੀ ਇਹ ਕਾਰਵਾਈ ਸਿਰਫ਼ 9 ਮਿੰਟ 6 ਸਕਿੰਟ ਹੀ ਚੱਲੀ, ਜਿਸ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਵਿਸ਼ੇਸ਼ ਤੌਰ ‘ਤੇ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਸਾਬਕਾ ਮੰਤਰੀ ਚੂਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਉੱਘੇ ਡਾਕਟਰ ਰਤਨ ਲਾਲ ਮਿੱਤਲ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸੰਗਰੂਰ ਵਿਖੇ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ 8 ਮਗਨਰੇਗਾ ਕਾਮਿਆਂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਵਿਦਿਆ ਦੇਵੀ ਦੀ ਆਤਮਿਕ ਸ਼ਾਂਤੀ ਲਈ 2 ਮਿੰਟ ਦਾ ਮੌਨ ਧਾਰਿਆ ਗਿਆ।

ਵਿਧਾਨ ਸਭਾ ਕੰਪਲੈਕਸ ਦੇ ਬਾਹਰ ਭਾਰੀ ਹੰਗਾਮਾ ਹੋਇਆ
ਭਾਵੇਂ ਸਦਨ ਦੇ ਅੰਦਰ ਕਾਰਵਾਈ ਜਲਦੀ ਮੁਲਤਵੀ ਹੋ ਗਈ, ਪਰ ਵਿਧਾਨ ਸਭਾ ਦੇ ਬਾਹਰ ਸਿਆਸੀ ਮਾਹੌਲ ਕਾਫ਼ੀ ਗਰਮ ਰਿਹਾ, ਕਾਂਗਰਸ ਦਾ ਪ੍ਰਦਰਸ਼ਨ ਜਿਸ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨੇ ਹੱਥਾਂ ਵਿੱਚ ਤਖਤੀਆਂ ਫੜ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਉਨ੍ਹਾਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਅਸਫ਼ਲ ਰਹਿਣ ‘ਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ।

ਭਾਜਪਾ ਨੇ ਵਿਧਾਨ ਸਭਾ ਦੇ ਬਾਹਰ ਘਿਰਾਓ ਕੀਤਾ

ਭਾਜਪਾ ਨੇ ਵੀ ਘਿਰਾਓ ਕੀਤਾ ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੇ ਅਬੋਹਰ ਵਿੱਚ ਕਤਲ ਕੀਤੇ ਗਏ ਨੌਜਵਾਨ ਅਜੈ ਦੇ ਪੀੜਤ ਪਰਿਵਾਰ (ਮਾਤਾ ਅਤੇ ਭੈਣ) ਨੂੰ ਨਾਲ ਲੈ ਕੇ ਇਨਸਾਫ਼ ਦੀ ਮੰਗ ਲਈ ਵਿਧਾਨ ਸਭਾ ਪਹੁੰਚੇ ਅਤੇ ਸਰਕਾਰ ਨੂੰ ਘੇਰਿਆ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਦਾ ਕੀਤਾ ਦਾਅਵਾ

ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਤੋਂ ਦੋ ਦਿਨ ਬਾਅਦ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਐਨਡੀਏ ਗਠਜੋੜ ਸਰਕਾਰ ਬਣਾਵੇਗਾ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿਖੇ ਇੱਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਉੱਥੇ ਤਿੱਖੇ ਹਮਲੇ ਕਰਦਿਆਂ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਦੋ ਦਿਨ ਪਹਿਲਾਂ ਉਹ ਪੰਜਾਬ ਦਾ ਦੌਰਾ ਕਰਕੇ ਆਏ ਹਨ ਜਿੱਥੇ ਆਮ ਆਦਮੀ ਪਾਰਟੀ ਜੀ ਸਰਪਰਸਤੀ ਹੇਠ ਨਸ਼ਿਆਂ ਦਾ ਕਾਰੋਬਾਰ ਵੱਡੇ ਪੱਧਰ ਤੇ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਐਨਡੀਏ ਗਠਚੋੜ ਸਰਕਾਰ ਬਣਾਵੇਗਾ।
ਅਮਿਤ ਸ਼ਾਹ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹੁਣ ਬਹਾਨੇ ਦੀ ਰਾਜਨੀਤੀ ਨਹੀਂ ਚੱਲੇਗੀ। ਕੇਜਰੀਵਾਲ ਨੇ ਦਿੱਲੀ ਵਿੱਚ ਚੋਣਾਂ ਹਾਰ ਕੇ ਪੰਜਾਬ ਵਿੱਚ ਡੇਰਾ ਜਮਾਲ ਲਿਆ ਹੈ। ਜਿੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕੰਮ ਨਹੀਂ ਕਰਨ ਦੇ ਰਹੇ ਅਤੇ ਪੰਜਾਬ ਦਾ ਕੰਮ ਵੀ ਵਿਗਾੜ ਕੇ ਰੱਖ ਦਿੱਤਾ ਹੈ। ਉਹਨਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦਾ ਸੁਫੜਾ ਸਾਫ ਹੋਣ ਵਾਲਾ ਹੈ। ਭਾਜਪਾ ਵੱਲੋਂ ਸਾਲ 2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਜੜ ਤੋਂ ਖਾਤਮਾ ਕੀਤਾ ਜਾਵੇਗਾ।
ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਬਹੁਤ ਥੋੜਾ ਸਮਾਂ ਰਹਿ ਗਿਆ ਸਿੱਖਾਂ ਨੂੰ ਅਤੇ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਪੰਜਾਬ ਵਿੱਚ ਜ਼ੋਰ ਸ਼ੋਰ ਨਾਲ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਪੰਜਾਬ ਵਿੱਚ ਨਸ਼ਿਆਂ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੁੱਦੇ ਉੱਤੇ ਵੱਡੇ ਪੱਧਰ ਤੇ ਸਿਆਸਤ ਕੀਤੀ ਜਾ ਰਹੀ ਹੈ। ਇਸੇ ਦੌਰਾਨ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਪੰਜਾਬ ਵਿੱਚ ਨਸ਼ਿਆਂ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੁੱਦੇ ਨੂੰ ਲੈ ਕੇ ਵਾਰ-ਵਾਰ ਆਮ ਆਦਮੀ ਪਾਰਟੀ ਉੱਥੇ ਤਿੱਖੇ ਹਮਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਪੰਜਾਬ ਦੌਰੇ ਤੇ ਆਏ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰਕੇ ਗਏ ਹਨ। ਇਸ ਤੋਂ ਸਪਸ਼ਟ ਹੈ ਕਿ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ੋਰ ਸ਼ੋਰ ਨਾਲ ਪ੍ਰਚਾਰ ਕਰਨ ਦੀ ਤਿਆਰੀ ਕਰ ਲਈ ਹੈ।

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਇਹ ਅਹਿਮ ਫੈਸਲਾ ਲਿਆ ਹੈ ਜਿਸ ਤਹਿਤ ਪਰਮਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਪਹਿਲਾਂ ਪਰਿਵਾਰ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤੱਕ ਪਰਮਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ, ਉਸ ਤੋਂ ਬਾਅਦ ਹੀ ਪੋਸਟਮਾਰਟਮ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ।
ਹੁਣ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ। ਕੀ ਸਰਕਾਰ ਪਰਿਵਾਰ ਦੀਆਂ ਮੰਗਾਂ ਮੰਨ ਕੇ ਇਸ ਮਾਮਲੇ ਦਾ ਹੱਲ ਕੱਢੇਗੀ ਜਾਂ ਇਹ ਸੰਘਰਸ਼ ਹੋਰ ਲੰਮਾ ਚੱਲੇਗਾ? ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

By admin

Related Post

Leave a Reply

Your email address will not be published. Required fields are marked *