Breaking
Mon. Nov 2nd, 2026

ਆਪ ‘ਚ ਗਏ 3 ਵਿਧਾਇਕਾਂ ਨੇ ਬੀਜੇਪੀ ਦਾ ਪੱਲਾ ਫੜਿਆ

ਪੰਜਾਬ ਦਾ ਸਭ ਤੋਂ ਵੱਡਾ ਅਤੇ ਮੁੱਖ ਮੁੱਦਾ ਆਮ ਆਦਮੀ ਪਾਰਟੀ ਵਿੱਚ ਹੋਇਆ ਵੱਡਾ ਸਿਆਸੀ ਧਮਾਕਾ। 3 ਵਿਧਾਇਕਾਂ ਨੇ ‘ਆਪ’ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਏ । ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਪਹਿਲੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ‘ਆਪ’ ਨੂੰ ਲਗਾਤਾਰ ਵੱਡੇ ਝਟਕੇ ਲੱਗੇ ਰਹੇ ਹਨ।

ਆਮ ਆਦਮੀ ਪਾਰਟੀ ਦੀ ਪਹਿਲੀ ਲਿਸਟ ਆਉਣ ਤੋਂ ਬਾਅਦ ਬਾਗੀ ਹੋਏ 3 ਸਾਬਕਾ ਵਿਧਾਇਕਾਂ ਜਿਹਨਾਂ ਵਿੱਚ ਚੇਤਨ ਸਿੰਘ ਜੌੜਾਮਾਜਰਾ ਹਲਕਾ ਸਮਾਣਾ, ਹਰਮੀਤ ਸਿੰਘ ਪਠਾਨਮਾਜਰਾ ਹਲਕਾ ਸਨੌਰ ਤੋਂ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ।

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨਾਲ 24 ਘੰਟਿਆਂ ਦੇ ਅੰਦਰ ਪਾਰਟੀ ਨੂੰ ਤੀਜਾ ਵੱਡਾ ਝਟਕਾ ਲੱਗਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਸਿਆ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ।

By admin

Related Post

Leave a Reply

Your email address will not be published. Required fields are marked *