ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪਟੀਸ਼ਨਕਰਤਾ ਨੂੰ ਤੁਰੰਤ ਕੋਈ ਰਾਹਤ ਦੇਣ ਤੋਂ ਕੀਤਾ ਇਨਕਾਰ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਮੇਅਰ ਦੇ ਦਾਅਵੇਦਾਰ ਕੁਲਦੀਪ ਕੁਮਾਰ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਅਦਾਲਤ ਤੋਂ ਚਾਰ ਹਫਤਿਆਂ ਦਾ ਸਮਾਂ ਮੰਗਿਆ ਸੀ ਪਰ ਅਦਾਲਤ ਨੇ 3 ਹਫਤਿਆਂ ਦਾ ਸਮਾਂ ਦੇ ਕੇ ਸੁਣਵਾਈ ਟਾਲ ਦਿੱਤੀ।
