ਹੁਸ਼ਿਆਰਪੁਰ ਤੋਂ ਇਹ ਖਬਰ ਹੈ ਕਿ ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਐਸ.ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਜਲਦ ਹੀ ਭਾਜਪਾ ਛੱਡ ਸਕਦੇ ਹਨ। ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ ਇਸੇ ਨਰਾਜਗੀ ਕਾਰਨ ਸਾਂਪਲਾ ਨੇ ਕੱਲ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਕਾ ਪਰਿਵਾਰ ਨੂੰ ਹਟਾ ਦਿੱਤਾ ਸੀ। ਸਾਂਪਲਾ ਦੀ ਨਰਾਜ਼ਗੀ ਨੂੰ ਦੂਰ ਕਰਨ ਵਾਸਤੇ ਹਰਜੀਤ ਗਰੇਵਾਲ ਅਤੇ ਵਿਨੀਤ ਜੋਸ਼ੀ ਨੇ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ।
 
                        