Breaking
Mon. Mar 9th, 2026

ਜਲੰਧਰ ਪੱਛਮੀ ਜਿਮਨੀ ਚੋਣਾਂ ਨੂੰ ਲੈ ਕੇ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀ ਹੋਈ

21 ਜੂਨ ਤੱਕ ਭਰੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ

ਜਲੰਧਰ, 14 ਜੂਨ 2024-ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਜਲੰਧਰ, ਜੋ ਹਲਕੇ ਦੇ ਰਿਟਰਨਿੰਗ ਅਫ਼ਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 21 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।

ਡਿਪਟੀ ਕਮਿਸ਼ਰ ਨੇ ਇਹ ਵੀ ਦੱਸਿਆ ਕਿ 15 ਜੂਨ ਨੂੰ ਤੀਜਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਨਹੀਂ ਹੈ, ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕਰਕੇ ਦਾਖ਼ਲ ਕੀਤੇ ਜਾ ਸਕਦੇ ਹਨ। 16 ਜੂਨ ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ ਅਤੇ ਇਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਇਸੇ ਤਰ੍ਹਾਂ 17 ਜੂਨ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਈਦ-ਉਲ-ਜ਼ੂਹਾ (ਬਕਰੀਦ) ਦੀ ਛੁੱਟੀ ਹੋਣ ਕਾਰਨ ਉਸ ਦਿਨ ਵੀ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ।

By admin

Related Post

Leave a Reply

Your email address will not be published. Required fields are marked *