Breaking
Thu. Oct 30th, 2025

ਜਲੰਧਰ ਵੈਸਟ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਦੇ ਹੱਕ ਵਿੱਚ ਕੀਤੀ ਮੀਟਿੰਗ

ਪੰਥਕ ਆਗੂਆਂ ਅਤੇ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ-ਜਥੇਦਾਰ ਸੁਰਜੀਤ ਸਿੰਘ ਚੀਮਾ

ਜਲੰਧਰ 5 ਜੁਲਾਈ 2024- ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰੀ ਐਸਜੀਪੀਸੀ ਮੈਂਬਰ ਨਵਾਂ ਸ਼ਹਿਰ, ਬਲਵੀਰ ਸਿੰਘ, ਜਾਨਾ ਨਗਰ ਜਲੰਧਰ ਵੈਸਟ ਦੀਆਂ ਜਿਮਨੀ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਚੀਮਾ ਜੀ ਦੀ ਅਗਵਾਈ ਵਿਚ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਚੀਮਾ ਜੀ ਦੇ ਗ੍ਰਹਿ ਨਿਉ ਮਾਡਲ ਹਾਊਸ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਰਜੀਤ ਕੌਰ ਜੀ ਦੇ ਹੱਕ ਵਿੱਚ ਪ੍ਰਚਾਰ ਸਬੰਧੀ ਜਲੰਧਰ ਸ਼ਹਿਰ ਦੇ ਪੰਥਕ ਲੀਡਰ ਅਤੇ ਸਮੂਹ ਸੰਗਤਾਂ ਦੀ ਇੱਕ ਮੀਟਿੰਗ ਕੀਤੀ ਗਈ ਅਤੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਚੋਣ ਨਿਸ਼ਾਨ ਤਕੜੀ ਤੇ ਵੋਟਾਂ ਪਾ ਕੇ ਬੀਬੀ ਜੀ ਨੂੰ ਜਿਤਾਓ ਤਾਂ ਜੋ ਵੈਸਟ ਹਲਕੇ ਦੇ ਪਿਛਲੇ ਕਾਫੀ ਸਾਲਾਂ ਤੋਂ ਰੁਕੇ ਹੋਏ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਵਾ ਸਕੀਏ ਅਤੇ ਸਾਨੂੰ ਉਮੀਦ ਹੈ ਕਿ ਇਹਨਾਂ ਠੱਗਾਂ ਦੀਆਂ ਸਰਕਾਰਾਂ ਪੰਜਾਬ ਸਰਕਾਰ ਚਾਹੇ ਕੇਂਦਰ ਸਰਕਾਰ ਅਤੇ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਲੋਕਾਂ ਨੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣਗੇ। ਸਾਰੇ ਹੀ ਧਾਰਮਿਕ ਆਗੂਆਂ ਵੱਲੋਂ ਅਤੇ ਸੰਗਤਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਬੀਬੀ ਸੁਰਜੀਤ ਕੌਰ ਜੀ ਅਤੇ ਜਥੇਦਾਰ ਪ੍ਰੀਤਮ ਸਿੰਘ ਜੀ ਦਾ ਪਰਿਵਾਰ ਦਾ ਕੁਰਬਾਨੀਆਂ ਭਰਿਆ ਇਤਿਹਾਸ ਹੈ, ਇਸ ਨੂੰ ਮੁੱਖ ਰੱਖਦੇ ਹੋਏ ਜਲੰਧਰ ਵੈਸਟ ਦੀ ਸੰਗਤ ਆਪ ਮੁਹਾਰੇ ਹੋ ਕੇ ਤਕੜੀ ਨੂੰ ਵੋਟਾਂ ਪਾਉਣ ਲਈ ਬੇਨਤੀ ਕਰ ਰਹੇ ਹਨ ਇਸ ਮੌਕੇ ਤੇ ਰਜਿੰਦਰ ਸਿੰਘ ਮਿਗਲਾਣੀ, ਹਰਿੰਦਰ ਸਿੰਘ ਚਾਵਲਾ, ਸਤਨਾਮ ਸਿੰਘ ਭਾਟੀਆ, ਦਲਜੀਤ ਸਿੰਘ, ਮੋਹਣ ਸਿੰਘ, ਸੁੱਚਾ ਸਿੰਘ, ਪ੍ਰਵੀਨ, ਦਲੀਪ ਸਿੰਘ, ਸੁਰਿੰਦਰ ਸਿੰਘ, ਮਹੇਸ਼ਇੰਦਰ ਸਿੰਘ ਧਾਮੀ, ਕੁਲਜੀਤ ਸਿੰਘ ਚਾਵਲਾ, ਜਸਵਿੰਦਰ ਸਿੰਘ ਜੱਸਾ, ਸੁਖਵੰਤ ਸਿੰਘ ਰੌਲੀ, ਜਥੇਦਾਰ ਉਧਮ ਸਿੰਘ ਔਲਖ ਅਤੇ ਆਦਿ ਲੀਡਰ ਹਾਜ਼ਰ ਸਨ।.

Related Post

Leave a Reply

Your email address will not be published. Required fields are marked *