ਮਾਸਟਰ ਸ਼ਿੰਗਾਰਾ ਸਿੰਘ ਭੇਟ ਕਰਦੇ ਹੋਏ ਸਾਂਝੇ ਸੰਘਰਸ਼ਾਂ ਦੀ ਲੋੜ ‘ਤੇ ਦਿੱਤਾ ਜ਼ੋਰ-ਪਾਸਲਾ
ਭਾਰਤੀ ਇੰਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾਈ ਆਗੂ ਮਾਸਟਰ ਸ਼ਿੰਗਾਰਾ ਸਿੰਘ ਦੁਸਾਂਝ ਜਿਹਨਾਂ ਨੇ ਜਮਹੂਰੀ ਕਿਸਾਨ ਸਭਾ, ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਝੰਡੇ ਹੇਠ ਲੰਬਾ ਸਮਾਂ ਕੰਮ ਕੀਤਾ, ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪਿੰਡ ਦੁਸਾਂਝ ਕਲਾਂ ਵਿਖੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਮਾਸਟਰ ਸ਼ਿੰਗਾਰਾ ਸਿੰਘ ਦਾ ਅਹਿਮ ਯੋਗਦਾਨ ਰਿਹਾ ਹੈ।ਇਹ ਤਾਂ ਹੀ ਸੰਭਵ ਹੋ ਸਕਿਆ ਕਿ ਪਿੰਡ ਦੁਸਾਂਝ ਕਲਾਂ ਦੀ ਇਤਿਹਾਸਕ ਵਿਰਾਸਤ ਉਨ੍ਹਾਂ ਦੇ ਕੋਲ ਮੌਜੂਦ ਸੀ। ਪਾਸਲਾ ਨੇ ਕਿਹਾ ਕਿ ਇਸ ਪਿੰਡ ਦਾ ਦੇਸ਼ ਦੀ ਅਜ਼ਾਦੀ ਦੇ ਅੰਦੋਲਨ ‘ਚ ਹੀ ਨਹੀਂ ਸਗੋਂ ਬਾਅਦ ਦੀਆਂ ਲੋਕ ਪੱਖੀ ਲਹਿਰਾਂ ‘ਚ ਵੀ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ‘ਚ ਨਵੇਂ ਖਤਰੇ ਪੈਦਾ ਹੋ ਰਹੇ ਹਨ, ਜਿਸ ਦਾ ਮੁਕਾਬਲਾ ਕਰਨ ਲਈ ਸਾਂਝੇ ਯਤਨਾਂ ਦੀ ਵੱਡੀ ਲੋੜ ਹੈ। ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋਂ ਸ਼ਰਧਾਂਜਲੀ ਭੇਂਟ ਕਰਦਿਆਂ ਮਾ. ਕਰਨੈਲ ਸਿੰਘ ਸੰਧੂ ਨੇ ਇਕੱਠੇ ਕੰਮ ਕਰਨ ਵੇਲੇ ਦੇ ਭਾਵੁਕ ਪਲਾਂ ਨੂੰ ਯਾਦ ਕਰਦਿਆਂ ਉਹਨਾਂ ਵਲੋਂ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਉਸਾਰੀ ਅਤੇ ਮਜ਼ਬੂਤੀ ਲਈ ਨਿਭਾਏ ਗਏ ਕਾਰਜਾਂ ਨੂੰ ਵੀ ਯਾਦ ਕੀਤਾ। ਪ੍ਰਿੰਸੀਪਲ ਗਿਆਨ ਸਿੰਘ ਦੁਸਾਂਝ ਨੇ ਕੈਨਵਸ ‘ਤੇ ਮਾ. ਸ਼ਿੰਗਾਰਾ ਸਿੰਘ ਦੁਸਾਂਝ ਦੇ ਜੀਵਨ ਦੀ ਤਸਵੀਰ ਉੱਕਰ ਦਿੱਤੀ। ਪਿੰਡ ਦੇ ਵਿਕਾਸ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ‘ਚ ਪਾਏ ਯੋਗਦਾਨ ਦੀ ਉਚੇਚਾ ਚਰਚਾ ਕੀਤੀ। ਇਸ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲਿਆ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਆਰ.ਐਮ.ਪੀ.ਆਈ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਤਹਿਸੀਲ ਸਕੱਤਰ ਡਾ. ਸਰਬਜੀਤ ਮੁਠੱਡਾ, ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਤਰਸੇਮ ਮਾਧੋਪੁਰੀ ਨਿਰਮੋਲਕ ਸਿੰਘ ਹੀਰਾ, ਜੀ ਟੀ ਯੂ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਕਰਨੈਲ ਫਿਲੌਰ, ਸੁਖਵਿੰਦਰ ਰਾਮ, ਤਰਕਸ਼ੀਲ ਸੁਸਾਇਟੀ ਤੋਂ ਜਸਵਿੰਦਰ ਸਿੰਘ ਪਟਵਾਰੀ, ਪੰਜਾਬ ਰੋਡਵੇਜ਼ ਯੂਨੀਅਨ ਤੋਂ ਰਜਿੰਦਰ ਸਿੰਘ, ਸਰਪੰਚ ਮੱਖਣ ਸਿੰਘ, ਪੈਨਸ਼ਨਰ ਆਗੂ ਕੁਲਦੀਪ ਸਿੰਘ ਕੌੜਾ, ਸੀਤਲ ਰਾਮ ਬੰਗਾ, ਕੁਲਦੀਪ ਸਿੰਘ ਬੰਗਾ, ਰਤਨ ਸਿੰਘ, ਰਾਮ ਤੀਰਥ ਸਿੰਘ, ਪ੍ਰਿੰ. ਰਾਮ ਤੀਰਥ ਸਿੰਘ ਗਰੇਵਾਲ, ਮਾ. ਸੁਖਜੀਤ ਸਿੰਘ ਜੌਹਲ, ਅਧਿਆਪਕ ਭਲਾਈ ਕਮੇਟੀ ਦੇ ਸਾਧੂ ਸਿੰਘ ਜੱਸਲ, ਹਰਮੇਸ਼ ਪਾਠਕ, ਸਰਪੰਚ ਮੱਖਣ ਪੱਲਣ ਜਸਵਿੰਦਰ ਸਿੰਘ ਆਦਿ ਨੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਨਜ਼ਦੀਕ ਰਿਸਤੇਦਾਰਾਂ, ਸਕੇ ਸੰਬੰਧੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਹੋਏ। ਮਾਸਟਰ ਸ਼ਿੰਗਾਰਾ ਸਿੰਘ ਦੋਸਾਂਝ ਦੇ ਪਰਿਵਾਰ ਵਲੋਂ ਆਰ ਐੱਮ ਪੀ ਆਈ, ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ vi ਸਭਾ, ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ, ਪਿੰਡ ਦੇ ਸਕੂਲਾਂ, ਆਂਗਣਵਾੜੀ ਸੈਂਟਰਾਂ, ਧਾਰਮਿਕ ਸਥਾਨਾਂ ਅਤੇ ਗੁਰੂ ਗੋਬਿੰਦ ਸਿੰਘ ਹਸਪਤਾਲ ਦੋਸਾਂਝ ਕਲਾਂ, ਮੈਗਜ਼ੀਨ ਸੰਗਰਾਮੀ ਲਹਿਰ ਅਤੇ ਮੁਲਾਜ਼ਮ ਲਹਿਰ ਨੂੰ ਆਰਥਿਕ ਤੌਰ ‘ਤੇ ਸਹਾਇਤਾ ਵੀ ਦਿੱਤੀ ਗਈ। ਆਖਿਰ ਵਿੱਚ ਗੁਰਦੁਆਰਾ ਸ੍ਰੀ ਧਰਮ ਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਦੋਸਾਂਝ ਪਰਿਵਾਰ ਦੇ ਵਲੋਂ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਸਮੂਹ ਸੰਗਤ ਦਾ ਧੰਨਵਾਦ ਕੀਤਾ।
