Breaking
Mon. Nov 3rd, 2025

ਦੁਧਾਰੂ ਪਸ਼ੂਆਂ ਦੇ ਬੀਮੇ ’ਤੇ 70 ਫੀਸਦੀ ਤੱਕ ਸਬਸਿਡੀ ਉਪਲਬਧ

ਇਕ ਤੋਂ ਪੰਜ ਪਸ਼ੂਆਂ ਦਾ ਕਰਵਾਇਆ ਜਾ ਸਕਦੈ ਬੀਮਾ
ਜ਼ਿਲ੍ਹੇ ਦੇ ਪਸ਼ੂ ਧਾਰਕ 1 ਤੋਂ 5 ਪਸ਼ੂਆਂ ਦਾ ਕਰਵਾ ਸਕਦੇ ਬੀਮਾ-ਦਵਿੰਦਰ ਸਿੰਘ
ਜ਼ਿਲ੍ਹੇ ਦੇ ਪਸ਼ੂ ਧਾਰਕਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ
ਜਲੰਧਰ, 22 ਜੁਲਾਈ 2024-ਜ਼ਿਲ੍ਹੇ ਦੇ ਲੋਕਾਂ ਨੂੰ ਪਸ਼ੂ ਪਾਲਣ ਧੰਦੇ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡੇਅਰੀ ਵਿਕਾਸ ਵਿਭਾਗ ਵਲੋਂ ਦੁਧਾਰੂ ਪਸ਼ੂਆਂ ਦੇ ਬੀਮੇ ’ਤੇ 70 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਵਿੰਦਰ ਸਿੰਘ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਮੂੰਹ-ਖੁਰ, ਲੰਪੀ ਸਕਿਨ, ਗੱਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੁਆਂ ਦੀ ਮੌਤ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਮਾਲਕਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ ਤੇ ਇਸ ਨੁਕਸਾਨ ਨੂੰ ਘੱਟ ਕਰਨ ਲਈ ਸੂਬਾ ਸਰਕਾਰ ਵਲੋਂ ਜਨਰਲ ਜਾਤੀ ਦੇ ਪਸ਼ੂ ਧਾਰਕਾਂ ਨੂੰ 50 ਫੀਸਦੀ ਅਤੇ ਅਨੁਸੂਚਿਤ ਜਾਤੀ ਦੇ ਪਸ਼ੂ ਧਾਰਕਾਂ ਨੂੰ 70 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਪਸ਼ੂ ਧਾਰਕ 1 ਤੋਂ 5 ਪਸ਼ੂਆਂ ਦਾ ਬੀਮਾ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਪਸ਼ੂਆਂ ਦੀ ਕੀਮਤ 70,000 ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਇਸ ਸਕੀਮ ਅਧੀਨ ਇਕ ਸਾਲ ਦਾ ਬੀਮਾ ਐਸ.ਸੀ./ਐਸ.ਟੀ. ਲਾਭਪਾਤਰੀਆਂ ਦੇ ਪਸ਼ੂਆਂ ਦਾ ਇਕ ਸਾਲ ਦਾ ਬੀਮਾ 672 ਰੁਪਏ, ਦੋ ਸਾਲ ਦਾ ਬੀਮਾ 1260 ਰੁਪਏ ਅਤੇ ਤਿੰਨ ਸਾਲ ਦਾ ਬੀਮਾ 1680 ਰੁਪਏ ਹੋਵੇਗਾ। ਇਸੇ ਤਰ੍ਹਾਂ ਜਨਰਲ ਸ੍ਰੇਣੀ ਦੇ ਲਾਭਪਾਤਰੀਆਂ ਦੇ ਪਸ਼ੂ ਧਾਰਕਾਂ ਲਈ ਇਕ ਸਾਲ ਦੇ ਬੀਮੇ ਲਈ 1120 ਰੁਪਏ, ਦੋ ਸਾਲ ਦੇ ਬੀਮੇ ਲਈ 2100 ਰੁਪਏ ਅਤੇ ਤਿੰਨ ਸਾਲ ਦੇ ਬੀਮੇ ਲਈ 2800 ਰੁਪਏ ਅਦਾ ਕਰਨੇ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕੋਈ ਵੀ ਡੇਅਰੀ ਫਾਰਮਰ ਲੈ ਸਕਦਾ ਹੈ।

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਪਸ਼ੂ ਧਾਰਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 95308-86829, 98781-44601 ਅਤੇ 94787-26641 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Post

Leave a Reply

Your email address will not be published. Required fields are marked *