Breaking
Thu. Feb 26th, 2026

ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਮੁਕੰਮਲ

ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ

ਜਲੰਧਰ, 3 ਅਗਸਤ 2024- ਵਿੱਤੀ ਸਾਲ 2024-2025 ਦੀ ਪਹਿਲੀ ਤਿਮਾਹੀ ਦੀ ਸਮੀਖਿਆ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਮੁਕੰਮਲ ਹੋ ਗਈਆਂ। ਲੀਡ ਬੈਂਕ ਮੈਨੇਜਰ ਜਲੰਧਰ ਐੱਮ ਐੱਸ ਮੋਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਮੀਟਿੰਗਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਫ਼ਤਰ ਤੋਂ ਆਜੀਵਕਾ ਮਿਸ਼ਨ ਦੇ ਨੁਮਾਇੰਦੇ, ਡੀ.ਡੀ.ਐੱਮ. ਨਾਬਾਰਡ ਰਸ਼ੀਦ ਲੇਖੀ, ਰੂਡਸੈਟ ਇੰਸਟੀਚਿਊਟ ਦੇ ਡਾਇਰੈਕਟਰ ਸੰਜੀਵ ਚੌਹਾਨ, ਕਰਿਸਲ ਫਾਊਂਡੇਸ਼ਨ ਅਤੇ ਬੈਂਕ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਮੀਟਿੰਗਾਂ ਵਿੱਚ ਪਹਿਲੀ ਤਿਮਾਹੀ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਦੇ ਨਾਲ-ਨਾਲ ਪਿਛਲੇ ਆਰਥਿਕ ਵਰ੍ਹੇ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਕੜੀ ਤਹਿਤ ਲੋਹੀਆਂ, ਸ਼ਾਹਕੋਟ, ਨਕੋਦਰ, ਮਹਿਤਪੁਰ, ਨੂਰਮਹਿਲ, ਫਿਲੌਰ, ਰੁੜਕਾ ਕਲਾਂ ਭੋਗਪੁਰ ਅਤੇ ਆਦਮਪੁਰ ਬਲਾਕਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਬੈਂਕ ਅਧਿਕਾਰੀਆਂ ਵੱਲੋਂ 30 ਜੂਨ, 2024 ਨੂੰ ਸਮਾਪਤ ਹੋਈ ਤਿਮਾਹੀ ਦੌਰਾਨ ਆਪੋ-ਆਪਣੇ ਬੈਂਕ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਐਲ.ਡੀ.ਐੱਮ. ਵੱਲੋਂ ਜਨ ਸੁਰੱਖਿਆ ਸਕੀਮਾਂ ਅਤੇ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਕਰਜ਼ੇ ਲਈ ਪ੍ਰਾਪਤ ਅਰਜ਼ੀਆਂ ਦੇ ਜਲਦ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ ਗਈਆਂ। ਜੂਨ 2024 ਤਿਮਾਹੀ ਦੀ ਸਮੀਖਿਆ ਦੇ ਨਾਲ-ਨਾਲ ਜ਼ਿਲ੍ਹੇ ਦੀ ਸੀ ਡੀ ਰੇਸ਼ੋ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਬੈਂਕਾਂ ਨੂੰ ਇਸ ਵਿੱਚ ਸੁਧਾਰ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮਨਜ਼ੂਰ ਕਰਨ ਲਈ ਕਿਹਾ ਗਿਆ।

Related Post

Leave a Reply

Your email address will not be published. Required fields are marked *