Breaking
Thu. Feb 26th, 2026

ਜਦੋਂ ਤਨਖਾਹੀਆ ਸੁਖਬੀਰ ਬਾਦਲ ਦੇ ਪੈਰ ਤੇ ਅਚਾਨਕ ਸੱਟ ਲੱਗ ਗਈ

ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਦੇਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪੈਰ ’ਤੇ ਅਚਾਨਕ ਸੱਟ ਲੱਗ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੇ ਸੱਜੇ ਪੈਰ ’ਤੇ ਪਲਸਤਰ ਕੀਤਾ ਗਿਆ ਹੈ।

ਸੁਖਬੀਰ ਸਿੰਘ ਬਾਦਲ ਸਿੰਘ ਸਾਹਿਬ ਨੂੰ ਕਰਨ ਆਏ ਸੀ ਅਪੀਲ

ਇਸ ਤੋਂ ਪਹਿਲਾ ਅੱਜ ਸ੍ਰੀ ਦਰਬਾਰ ਸਾਹਿਬ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤਨਖਾਹੀਆ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਅਰਜ਼ੀ ਸੌਂਪੀ ਗਈ ਤੇ ਉਨ੍ਹਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਗਏ ਢਾਈ ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਕੋਈ ਤਨਖ਼ਾਹ ਨਹੀਂ ਲਗਾਈ ਗਈ। ਉਨ੍ਹਾਂ ਸਿੰਘ ਸਹਿਬਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਸੰਬੰਧੀ ਜਲਦ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਤਨਖ਼ਾਹੀਆ ਕਰਾਰ ਦਿੱਤੇ ਜਾਣ ਦੇ ਅਗਲੇ ਦਿਨ ਹੀ ਮੈਂ ਨਤਮਸਤਕ ਹੋਇਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੈਨੂੰ ਜੋ ਤਨਖ਼ਾਹ ਲਗਾਈ ਜਾਵੇਗੀ, ਉਹ ਮੈਨੂੰ ਮਨਜ਼ੂਰ ਹੋਵੇਗੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੇਰੇ ਸਿਰ ਮੱਥੇ ਹੋਵੇਗਾ।

Related Post

Leave a Reply

Your email address will not be published. Required fields are marked *