ਜਿਸ ਕੋਲੋ ਇੱਕ ਪਿਸਤੌਲ ਵੀ ਬਰਾਮਦ ਹੋਇਆ
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀਜੀਪੀ)ਪੰਜਾਬ ਨੇ ਐਤਵਾਰ ਨੂੰ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਾਸੀ ਦੰਦਰਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ ਪਲੈਟੀਨਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਨੂੰ ਉਕਤ ਖੁਦ ਚਲਾ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਸੱਤੀ ਦੇ ਗਿਰੋਹ ਨੇ ਮੁੱਖ ਤੌਰ ’ਤੇ ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ਹਾਲ ਹੀ ਵਿੱਚ ਇਸ ਗਿਰੋਹ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਕਈ ਲੁੱਟਾਂ/ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਮੁਲਜ਼ਮ ਸੱਤੀ ਆਪਣੇ ਤਿੰਨ ਹੋਰ ਸਾਥੀਆਂ ਨਾਲ 3 ਅਤੇ 10 ਨਵੰਬਰ 2024 ਨੂੰ ਹਾਈਵੇਅ ’ਤੇ ਦੇਰ ਰਾਤ ਹੋਈਆਂ ਦੋ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਸੀ, ਜਿਸ ਵਿੱਚ ਸਬ-ਡਵੀਜ਼ਨ ਡੇਰਾਬੱਸੀ ਦੇ ਲਾਲੜੂ ਇਲਾਕੇ ਵਿੱਚ ਬੰਦੂਕ ਦੀ ਨੋਕ ’ਤੇ ਨਕਦੀ, ਮੋਬਾਈਲ ਅਤੇ ਸੋਨੇ ਦੇ ਗਹਿਣੇ ਲੁੱਟੇ ਗਏ ਸਨ।
ਡੀਜੀਪੀ ਨੇ ਦੱਸਿਆ ਕਿ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ
