ਜਲੰਧਰ, 27 ਨਵੰਬਰ 2024-ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀਰਾਜ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਤਹਿਤ ਅਜੀਵਿਕਾ ਲੋਕ ਮੇਲਾ ਕਰਵਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਮਿਤੀ 27.11.2024 ਨੂੰ ਜਿਲ੍ਹੇ ਵਿੱਚ ਸਵੈ ਸਹਾਇਤਾ ਸਮੂਹਾਂ ਨੂੰ ਬੈਂਕ ਵਿੱਚ ਕੈਸ਼ ਕ੍ਰੈਡਿਟ ਲਿਮਟ ਮੁਹਇਆ ਕਰਵਾਉਣ ਲਈ ਲੋਨ ਮੇਲਾ ਜ਼ਿਲ੍ਹਾ ਪ੍ਰਸ਼ਾਸਨੀ ਕੰਪਲੈਕਸ ਵਿੱਚ ਕਰਵਾਇਆ ਗਿਆ ਹੈ। ਇਸ ਲੋਨ ਮੇਲੇ ਵਿੱਚ ਮਿਸ਼ਨ ਤਹਿਤ ਬਣੇ 161 ਸਵੈ ਸਹਾਇਤਾ ਸਮੂਹਾਂ ਨੂੰ ਕੈਸ਼ ਕ੍ਰੈਡਿਟ ਲਿਮਟ ਅਧੀਨ ਕੁੱਲ ਰੁਪਏ 2,36,60,000 ਸਵੈ ਸਹਾਇਤਾ ਸਮੂਹ ਕ੍ਰੈਡਿਟ ਲਿਮਟ ਜਾਰੀ ਕੀਤੀ ਗਈ। ਇਸ ਸਕੀਮ ਅਧੀਨ ਜਿਲ੍ਹੇ ਵਿੱਚ ਲਗਭਗ 2000 ਸਵੈ ਸਹਾਇਤਾ ਸਮੂਹ ਚਲ ਰਹੇ ਹਨ, ਜਿਹਨਾਂ ਵਿੱਚ ਲਗਭਗ 20,000 ਤੋਂ ਵੱਧ ਔਰਤਾਂ ਇਹਨਾਂ ਸਮੂਹਾਂ ਜਰੀਏ ਇਸ ਮਿਸ਼ਨ ਨਾਲ ਜੁੜੀਆਂ ਹੋਈਆਂ ਹਨ। ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਦਾ ਲੋਨ ਮੇਲੇ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਇਹਨਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਆਤਮ ਨਿਰਭਰ ਬਣਨ ਦੀ ਅਪੀਲ ਕੀਤੀ ਗਈ। ਇਸ ਮੌਕੇ ਲੀਡ ਬੈਂਕ ਮੈਨੇਜਰ (ਯੂਕੋ ਬੈਂਕ) ਅਤੇ ਜਿਲ੍ਹੇ ਦੇ ਹੋਰ 13 ਬੈਂਕਾਂ ਦੇ ਜਿਲ੍ਹਾ ਕੋਆਰਡੀਨੇਟਰ ਹਾਜਰ ਰਹੇ।
