ਹਲਕਾ ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀ, ਬੇਇੱਜ਼ਤ ਕਰਨ ਵਾਲੀ, ਵੰਡਣ ਵਾਲੀ ਭਾਸ਼ਾ ਵਰਤਣ ਵਾਲੇ ਨੇਤਾ ਪਰਵੇਸ਼ ਵਰਮਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਬੀਬੀ ਮਾਨ ਨੇ ਨਫ਼ਰਤ ਅਤੇ ਵੰਡਣ ਵਾਲੀ ਰਾਜਨੀਤੀ ਕਰਨ ਲਈ ਭਾਜਪਾ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆ ਕਿਹਾ ਕਿ ਪੰਜਾਬੀਆਂ ਨੇ ਦਿੱਲੀ ਤੇ ਭਾਰਤ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਸਭ ਤੋਂ ਜਿਆਦਾ ਪੰਜਾਬ ਦੇ ਪੰਜਾਬੀਆਂ ਨੇ ਹੀ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਇਆ ਸੀ ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦੀ ਬਹੁਤ ਵੱਡੀ ਭੂਮਿਕਾ ਸੀ।
ਇਕ ਉਹ ਸਮਾਂ ਜਦੋ ਭਾਰਤ ਦੇ ਵਿੱਚ ਅਨਾਜ ਦੀ ਕਮੀ ਹੋ ਗਈ ਸੀ। ਅਨਾਜ ਦੀ ਕਮੀ ਨੂੰ ਪੂਰਾ ਕਰਨ ਲਈ ਵੀ ਪੰਜਾਬੀਆਂ ਨੇ ਵੱਡਾ ਯੋਗਦਾਨ ਪਾ ਕੇ ਹਰੀ ਕ੍ਰਾਂਤੀ ਲਿਆਂਦੀ ਸੀ। ਇਸ ਤਰ੍ਹਾਂ ਦੇ ਬਿਆਨ ਦੇ ਕੇ ਪ੍ਰਵੇਸ਼ ਵਰਮਾ ਨੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ ਇਸ ਦੇ ਲਈ ਨਰਿੰਦਰ ਮੋਦੀ ਜੀ ਨੂੰ ਅਤੇ ਅਮਿਤ ਸ਼ਾਹ ਜੀ ਨੂੰ ਪੰਜਾਬੀਆਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ।
 
                        