Breaking
Wed. Jul 22nd, 2026

ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਸਮੁੰਦਰ ਡੁੱਬਣ ਕਾਰਨ ਮੌਤ ਹੋਣ ਦੀ ਖ਼ਬਰ

ਇੰਗਲੈਂਡ ਦੇ ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਸੀ। ਗੁਰਸ਼ਮਨ ਈਸਟ ਲੰਡਨ ਵਿੱਚ ਪੜ੍ਹਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਮੰਗੀ ਸੀ।

By admin

Related Post

Leave a Reply

Your email address will not be published. Required fields are marked *