Breaking
Thu. Feb 26th, 2026

ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ-ਚੰਨੀ

ਲੋਕ ਸਭਾ ਮੈਂਬਰ ਵਲੋਂ ਦਿਸ਼ਾ ਕਮੇਟੀ ਦੀ ਮੀਟਿੰਗ

ਜਲੰਧਰ, 7 ਮਾਰਚ 2025- ਜਲੰਧਰ ਤੋਂ ਲੋਕ ਸਭਾ ਮੈਬਰ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕਾ ਵਿਧਾਇਕ ਪਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਅਵਤਾਰ ਸਿੰਘ ਜੂਨੀਅਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ , ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਲੋਕ ਸਭਾ ਮੈਂਬਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹੋਰ ਗੰਭੀਰਤਾ ਨਾਲ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦੀ ਲੋੜਵੰਦ ਅਤੇ ਯੋਗ ਲੋਕਾਂ ਤੱਕ ਪਹੁੰਚ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਸ਼੍ਰੀ ਚੰਨੀ ਨੇ ਅਧਿਕਾਰੀਆਂ ਨੂੰ ਮੁਕੰਮਲ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾਂ ਦੇ ਅੰਦਰ ਜਮ੍ਹਾ ਕਰਵਾਉਣ ਲਈ ਵੀ ਕਿਹਾ, ਤਾਂ ਜੋ ਐਮ ਪੀ ਲੈਡ ਸਕੀਮ ਤਹਿਤ ਹੋਰ ਫੰਡ ਜਾਰੀ ਕੀਤੇ ਜਾ ਸਕਣ।
ਐਮ.ਪੀ.ਲੈਡ ਸਕੀਮ ਸਮੇਤ ਹੋਰ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਚੱਲ ਰਹੇ ਕੰਮਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਲੋਕ ਸਭਾ ਮੈਂਬਰ ਨੇ ਮਗਨਰੇਗਾ ਸਕੀਮ ਤਹਿਤ 100 ਦਿਨਾਂ ਦਾ ਰੋਜ਼ਗਾਰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ, ਤਾਂ ਜੋ ਇਸ ਸਕੀਮ ਦਾ ਮਕਸਦ ਪੂਰਾ ਹੋ ਸਕੇ। ਉਨ੍ਹਾਂ ਪੀਐਮ ਗ੍ਰਾਮ ਸੜਕ ਯੋਜਨਾ, ਪੀਐਮ ਆਵਾਸ ਯੋਜਨਾ, ਆਦਰਸ਼ ਗ੍ਰਾਮ ਯੋਜਨਾ ਆਦਿ ਦਾ ਵੀ ਜਾਇਜ਼ਾ ਲਿਆ।
ਲੋਕ ਸਭਾ ਮੈਂਬਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ ’ਤੇ ਚੱਲ ਰਹੇ ਪ੍ਰਾਜੈਕਟਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਦੀਆਂ ਨਿਯਮਿਤ ਮੀਟਿੰਗਾਂ ਕੀਤੀਆਂ ਜਾਣਗੀਆਂ।

ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Post

Leave a Reply

Your email address will not be published. Required fields are marked *