Breaking
Mon. Nov 3rd, 2025

ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲੇ ਵਿੱਚ ਅਮਰੀ ਮਾਰਿਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ-ਸਾਫ ਕਿਹਾ ਹੈ ਕਿ ਅਪਰਾਧੀਆਂ ਨੂੰ ਬਿਲਕੁਲ ਵੀ ਨਸੀ ਬਖਸ਼ਿਆ ਜਾਏਗਾ। ਇਸ ਸਮੇ ਸੂਬੇ ਵਿੱਚ ਅਪਰਾਧ ਨੂੰ ਰੋਕਣ ਲਈ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਗੈਂਗਸਟਰਾਂ ਤੇ ਬਦਮਾਸ਼ਾਂ ਵਿਚਾਲੇ ਲਗਾਤਾਰ ਐਨਕਾਊਂਟਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਜੰਡਿਆਲਾ ਗੁਰੂ ਵਿੱਚ ਇੱਕ ਪੁਲਿਸ ਐਨਕਾਉਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਹੈ। ਉਹ 3 ਕਤਲ ਕੇਸਾਂ ਵਿੱਚ ਸ਼ਾਮਲ ਸੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋਈ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਂ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।

ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ 2 ਕਿਲੋਗ੍ਰਾਮ ਹੈਰੋਇਨ ਲੁਕੋ ਕੇ ਰੱਖੀ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ ਸੀ ਜਿੱਥੇ ਅਮਰੀ ਨੇ ਇੱਕ ਪਿਸਤੌਲ ਵੀ ਲੁਕੋਈ ਹੋਈ ਸੀ। ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇਕ ਅਧਿਕਾਰੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਸਿੱਧੀ ਫਾਇਰਿੰਗ ਜਾਰੀ ਰੱਖੀ, ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

By admin

Related Post

Leave a Reply

Your email address will not be published. Required fields are marked *