Breaking
Thu. Feb 26th, 2026

ਸਿੱਖ ਅਜਾਇਬ ਘਰ ਵਿੱਚ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਲਾਉਣ ਤੇ ਵਿਵਾਦ ਭਖਿਆ

ਭਾਖੜਾ ਡੈਮ ਤੇ ਕੇਂਦਰੀ ਫੋਰਸ ਤਾਇਨਾਤ ਕਰਨ ਖਿਲਾਫ ਡਟ ਗਏ ਸੀਐਮ ਭਗਵੰਤ ਮਾਨ

ਸਿੱਖ ਅਜਾਇਬ ਘਰ ਵਿੱਚ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਲਾਉਣ ਤੇ ਭਖਿਆ ਵਿਵਾਦ। ਦੂਸਰੀ ਖਬਰ ਭਾਖੜਾ ਡੈਮ ਤੇ ਕੇਂਦਰੀ ਫੋਰਸ ਤਾਇਨਾਤ ਕਰਨ ਖਿਲਾਫ ਡਟ ਗਏ ਸੀਐਮ ਭਗਵੰਤ ਮਾਨ, ਬੋਲੇ ਨਾ ਵਾਧੂ ਪਾਣੀ ਦਿਆਂਗੇ ਨਾ ਹੀ ਪੈਸਾ

ਸਿੱਖ ਅਜਾਇਬ ਘਰ ਵਿੱਚ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਲਾਉਣ ਤੇ ਭਖਿਆ ਵਿਵਾਦ ਰਾਜੋਆਣਾ ਨੇ ਐਸਜੀਪੀਸੀ ਨੂੰ ਪੱਤਰ ਲਿਖ ਚੁੱਕੇ ਸਵਾਲ। ਹੁਣ ਐਸਜੀਪੀਸੀ ਸ੍ਰੀ ਹਰਿਮੰਦਰ ਸਾਹਿਬ ਦੇ ਅਜਾਇਬ ਘਰ ਵਿੱਚ ਮਰਹੂਮ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਲਾਉਣ ਨੂੰ ਲੈ ਕੇ ਨਵਾਂ ਵਿਵਾਦ ਭੱਖ ਗਿਆ।

ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਤੇ ਬਲਵੰਤ ਸਿੰਘ ਰਾਜੋਆਣਾ ਨੇ ਪੱਤਰ ਲਿਖ ਕੇ ਸਖਤ ਇਤਰਾਜ ਜਤਾਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖੇ ਇੱਕ ਪੱਤਰ ਵਿੱਚ ਰਾਜੋਆਣਾ ਨੇ ਇਸ ਕਦਮ ਦਾ ਵਿਰੋਧ ਕਰਦਿਆਂ ਹੋਇਆ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਆਪਣੇ ਕਾਰਜਕਾਲ ਦੌਰਾਨ ਇੱਕ ਰਾਜਨੀਤਿਕ ਪਾਰਟੀ ਦੀ ਨੁਮਾਇੰਦਗੀ ਕਰਦੇ ਸਨ।
ਜਿਸ ਨੂੰ ਉਹਨਾਂ ਨੇ ਸਿੱਖਾਂ ਵਿਰੁੱਧ ਅੱਤਿਆਚਾਰ ਦਾ ਜਿੰਮੇਵਾਰ ਠਹਿਰਾਇਆ। ਰਾਜੋਆਣਾ ਨੇ ਆਪਣੇ ਪੱਤਰ ਵਿੱਚ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਵੇਲੇ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ। 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਜਿੰਮੇਵਾਰ ਸਨ।
ਅਜਿਹੀ ਸਥਿਤੀ ਵਿੱਚ, ਸਿੱਖਾਂ ਦੀ ਸ਼ਹਾਦਤ ਅਤੇ ਗੌਰਵ ਨੂੰ ਦਰਸਾਉਂਦੀ ਉਹਨਾਂ ਦੀ ਤਸਵੀਰ ਅਜਾਇਬ ਘਰ ਵਿੱਚ ਲਗਾਉਣਾ ਅਣਉਚਿਤ ਅਤੇ ਅਸਵੀਕਾਰਨ ਯੋਗ ਹੈ। ਰਾਜੋਆਣਾ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਉਸ ਪਾਰਟੀ ਦੇ ਪ੍ਰਧਾਨ ਮੰਤਰੀ ਸਨ ਜੋ ਸਿੱਖ ਕਤਲੇਆਮ ਦੀ ਦੋਸ਼ੀ ਹੈ। ਸਿੱਖ ਅਜਾਇਬ ਘਰ ਵਿੱਚ ਉਹਨਾਂ ਦੀ ਤਸਵੀਰ ਲਗਾਉਣ ਦਾ ਕੋਈ ਜਾਇਜ਼ ਨਹੀਂ

ਭਾਖੜਾ ਡੈਮ ਤੇ ਕੇਂਦਰੀ ਫੋਰਸ ਤਾਇਨਾਤ ਕਰਨ ਖਿਲਾਫ ਡਟ ਗਏ ਸੀਐਮ ਭਗਵੰਤ ਮਾਨ, ਬੋਲੇ ਨਾ ਵਾਧੂ ਪਾਣੀ ਦਿਆਂਗੇ ਨਾ ਹੀ ਪੈਸਾ। ਕੇਂਦਰ ਸਰਕਾਰ ਵੱਲੋਂ ਭਾਖੜਾ ਡੈਮ ਤੇ ਸੀਆਈਐਸਐਫ ਦੀ ਤਾਇਨਾਤੀ ਦੇ ਫੈਸਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਰੱਜ ਕੇ ਵਰੇ ਉਹਨਾਂ ਨੇ ਐਲਾਨ ਕੀਤਾ ਕਿ ਪੰਜਾਬ ਆਪਣੀ ਲੁੱਟ ਹੋਣ ਤੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ
ਕੇਂਦਰ ਸਰਕਾਰ ਵੱਲੋਂ ਭਾਖੜਾ ਡੈਮ ਤੇ ਸੀਆਈਐਸਐਫ ਦੀ ਤਾਇਨਾਤੀ ਦੇ ਫੈਸਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ
ਉਹਨਾਂ ਨੇ ਕਿਹਾ ਕਿ ਜਦੋਂ ਪੰਜਾਬ ਨੇ ਅੱਤਵਾਦ ਖਿਲਾਫ ਲੜਾਈ ਲੜੀ ਦਾ ਖਰਚਾ ਅਦਾ ਕੀਤਾ ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜਾ ਮਿਲੀ ਗਈ। ਸੀਐਮ ਮਾਨ ਨੇ ਕਿਹਾ ਕਿ ਸੈਨਕ ਹੋਵੇ ਜਾਂ ਕਿਸਾਨ ਪੰਜਾਬ ਨੂੰ ਹਮੇਸ਼ਾ ਕੀਮਤ ਤਾਰਨੀ ਪਈ ਪਰ ਸਾਡੇ ਨਾਲ ਬੇਇਨਸਾਫੀ ਲਈ ਕੋਈ ਅਦਾਇਗੀ ਨਹੀਂ ਕਰਾਂਗੇ।
ਸੀਐਮ ਮਾਨ ਵੱਲੋਂ ਵਿਰੋਧੀਆਂ ਨੂੰ ਵੀ ਚੁਣੌਤੀ ਦਿੱਤੀ ਗਈ ਕਿ ਜੇਕਰ ਤੁਸੀਂ ਹੁਣ ਨਾ ਬੋਲੇ ਤਾਂ ਤੁਹਾਨੂੰ ਪੰਜਾਬ ਦੇ ਪਾਣੀਆਂ ਤੇ ਗਦਾਰੀ ਲਈ ਯਾਦ ਰੱਖਿਆ ਜਾਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇੱਕ ਗੱਲ ਪੱਲੇ ਬੰਨ ਲੈਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਨੂੰ ਦੇਣ ਲਈ ਇੱਕ ਬੂੰਦ ਵਾਧੂ ਪਾਣੀ ਹੈ ਤੇ ਨਾ ਹੀ ਧੱਕੇ ਨਾਲ ਤਾਇਨਾਤ ਕੀਤੀ ਜਾ ਰਹੀ ਸੀਆਈਐਸਐਫ ਲਈ ਗ੍ਰਹਿ ਮੰਤਰਾਲੇ ਨੂੰ ਦੇਣ ਲਈ ਕੋਈ ਪੈਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਰਕਮ ਕਦੇ ਵੀ ਅਦਾ ਨਹੀਂ ਕਰੇਗੀ। ਕਿਉਂਕਿ ਕੇਂਦਰ ਸਰਕਾਰ ਡੈਮ ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕਰਕੇ ਸੂਬੇ ਦੇ ਪਾਣੀ ਨੂੰ ਚੋਰੀ ਕਰਨ ਦੀ ਨੀਅਤ ਨਾਲ ਘਟੀਆ ਚਾਲ ਖੇਡ ਰਹੀ ਹੈ।
ਮਾਨ ਨੇ ਕਿਹਾ ਕਿ ਉਹਨਾਂ ਨੂੰ ਅਨਾਜ ਤੇ ਹੋਰ ਵਸਤਾਂ ਲਈ ਤਾਂ ਪੰਜਾਬ ਦੀ ਲੋੜ ਹੈ ਪਰ ਦੂਜੇ ਪਾਸੇ ਉਹ ਇਸ ਘਟੀਆ ਕਾਰਵਾਈ ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀ ਕਰਜ਼ਾ ਹੱਦ ਘਟਾ ਦਿੱਤੀ ਹੈ। ਆਰਡੀਐਫ ਦੇ ਫੰਡ ਰੁਕੇ ਹੋਏ ਹਨ ਤੇ ਹੁਣ ਇੱਕ ਹੋਰ ਪੰਜਾਬ ਵਿਰੋਧੀ ਕਦਮ ਚੁੱਕਿਆ ਗਿਆ ਉਹਨਾਂ ਕਿਹਾ ਕਿ ਸੀਆਈਐਸਐਫ ਦੀ ਤਾਇਨਾਤੀ ਤਰਕਹੀਣ ਤੇ ਮਾਨਹਾਨੀ ਵਾਲਾ ਕਦਮ ਹੈ ਕਿਉਂਕਿ ਇਸ ਨਾਲ ਸਰਕਾਰੀ ਖਜ਼ਾਨੇ ਤੇ ਵਾਧੂ ਬੋਝ ਪਵੇਗਾ ਪੰਜਾਬ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਤੇ ਪੜਦਿਆਂ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ ਭਾਜਪਾ ਵਾਲੀ ਸੂਬਿਆਂ ਨਾਲ ਪੱਖਪਾਤ ਤੇ ਵਿਤਕਰਾ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਰਲਾ ਪੱਛਮੀ ਬੰਗਾਲ, ਤਾਮਿਲਨਾਡੂ ਤੇ ਪੰਜਾਬ ਵਰਗੇ ਸੂਬਿਆਂ ਨੂੰ ਆਪਣੇ ਹੱਕੀ ਫੰਡ ਪ੍ਰਾਪਤ ਕਰਨ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਣਾ ਪਵੇਗਾ। ਬੀਬੀਐਮਬੀ ਨੂੰ ਚਿਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਬਨਿਆਦ ਤੇ ਆ ਸਵੀਕਾਰਯੋਗ ਹੈ ਉਹਨਾਂ ਕਿਹਾ ਕਿ ਪੰਜਾਬ ਹੁਣ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ ਭਗਵੰਤ ਮਾਨ ਨੇ ਕਿਹਾ ਕਿ ਬੀਬੀਐਮਬੀ ਨੇ ਪੰਜਾਬ ਭਾਜਪਾ ਦੇ ਦਬਾਅ ਹੇਠ ਕਾਹਲੀ ਨਾਲ ਮੀਟਿੰਗ ਬੁਲਾ ਕੇ ਆਪਣੇ ਹੀ ਸੰਵਿਧਾਨ ਦੀ ਉਲੰਘਣਾ ਕੀਤੀ।

Related Post

Leave a Reply

Your email address will not be published. Required fields are marked *