Breaking
Sun. Nov 9th, 2025

ਡੀ.ਏ.ਵੀ. ਪਬਲਿਕ ਸਕੂਲ, ਬਿਲਗਾ ‘ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਬਿਲਗਾ, 21 ਜੂਨ 2025- ਐਸ.ਆਰ. ਤਾਂਗੜੀ ਡੀ.ਏ.ਵੀ. ਪਬਲਿਕ ਸਕੂਲ, ਬਿਲਗਾ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਇੱਕ ਸ਼ਾਨਦਾਰ ਯੋਗਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਹ ਵਿਸ਼ੇਸ਼ ਦਿਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸੰਜੀਵ ਗੁਜਰਾਲ ਦੀ ਅਗਵਾਈ ਹੇਠ ਖੇਡ ਵਿਭਾਗ ਦੁਆਰਾ ਆਯੋਜਿਤ ਕੀਤਾ ਗਿਆ ਸੀ ।

ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ, ਸ਼੍ਰੀ ਬਲਵਿੰਦਰ ਸਿੰਘ ਅਤੇ ਸ਼੍ਰੀ ਜਸਪਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ । ਇਸ ਮੌਕੇ ਸ਼੍ਰੀਮਤੀ ਲਵਲੀ, ਸ਼੍ਰੀ ਦਵਿੰਦਰ ਕੁਮਾਰ, ਸ਼੍ਰੀਮਤੀ ਆਸ਼ਾ (ਲਾਇਬ੍ਰੇਰੀਅਨ), ਕ੍ਰਿਤਿਕਾ, ਅੰਜੂ ਰਾਣੀ, ਆਸ਼ਾ ਰਾਣੀ , ਕੁਲਦੀਪ ਸਿੰਘ, ਪ੍ਰਦੀਪ ਕੌਰ, ਹਰਪ੍ਰੀਤ ਕੌਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ ।
ਪ੍ਰਿੰਸੀਪਲ ਸ਼੍ਰੀ ਸੰਜੀਵ ਗੁਜਰਾਲ ਨੇ ਕਿਹਾ ਕੀ, ਯੋਗਾ ਸਿਰਫ਼ ਇੱਕ ਕਸਰਤ ਨਹੀਂ ਹੈ, ਸਗੋਂ ਜੀਵਨ ਜਿਊਣ ਦੀ ਇੱਕ ਕਲਾ ਹੈ ਜੋ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਸੰਤੁਲਨ ਪ੍ਰਦਾਨ ਕਰਦੀ ਹੈ ।


Related Post

Leave a Reply

Your email address will not be published. Required fields are marked *