ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ।
ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ।
ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਯਾਤਰਾ ਚੱਲ ਰਹੀ ਹੈ
ਨਕੋਦਰ, 24 ਜੁਲਾਈ 2025 :- ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ, ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ, ਲੋਕ ਹੁਣ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਖੁੱਲ ਦੇ ਰਹੇ ਹਨ, ਜਿਸ ਨਾਲ ਨਸ਼ੇ ਦੇ ਤਸਕਰਾਂ ਨੂੰ ਜੇਲਾਂ ਵਿੱਚ ਭੇਜਿਆ ਜਾ ਰਿਹਾ ਹੈ।

ਇਹ ਵਿਚਾਰ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ ਪਿੰਡ ਗਾਂਧਰਾ ਅਤੇ ਪੰਡੋਰੀ ਰਾਜਪੂਤ ਅਤੇ ਹੋਰ ਪਿੰਡਾਂ ਵਿਖੇ ‘ਨਸ਼ਾ ਮੁਕਤ ਯਾਤਰਾ’ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆ ਪ੍ਰਗਟ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਖਤਮ ਕਰਨ ਦੀ ਸਹੁੰ ਵੀ ਚੁਕਾਈ।

ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਪਿੰਡ, ਸ਼ਹਿਰ ਗਲੀ ਮੁਹੱਲੇ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਤਾਂ ਕਿ ਉਹ ਨਸ਼ਾ ਵਿਕਰੇਤਾਵਾਂ ਦੀ ਸੂਚਨਾ ਬੇਖੋਫ ਹੋ ਕੇ ਦੇਣ। ਅਸੀਂ ਇਹ ਵੀ ਭਰੋਸਾ ਦੇ ਰਹੇ ਹਾਂ ਕਿ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਨਸ਼ਿਆ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾਵੇਗਾ, ਉਨ੍ਹਾਂ ਦੇ ਇਲਾਜ ਉਤੇ ਭਾਵੇ ਜਿਸ ਤਰਾਂ ਪ੍ਰਬੰਧ ਕਰਨੇ ਪੈਣ ਸਰਕਾਰ ਸੰਜੀਦਗੀ ਨਾਲ ਕੰਮ ਕਰੇਗੀ, ਪ੍ਰੰਤੂ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵੱਲੋ ਸਫਲ ਨਹੀ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜਰੂਰੀ ਹੈ।
ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਇਹ ਲੜਾਈ ਸਾਡੀ ਸਭ ਦੀ ਸਾਂਝੀ ਲੜਾਈ ਹੈ।
ਇਸ ਮੌਕੇ ਦਰਸ਼ਨ ਸਿੰਘ ਟਾਹਲੀ, ਸੁਖਵਿੰਦਰ ਗਡਵਾਲ, ਡਾਕਟਰ ਜੀਵਨ ਸਹੋਤਾ, ਬਲਦੇਵ ਰਾਜ ਸਹੋਤਾ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਗਾਂਧਰਾ, ਸਤਨਾਮ ਸੰਧੂ, ਗੁਰਦਿਆਲ ਸਿੰਘ , ਪਾਸਟਰ ਉਲਫਤ ਰਾਣਾ ਤੇ ਊਧਮ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ , ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜੇਮਜ਼ ਗਿੱਲ, ਹਰਮੀਤ ਸਿੰਘ ਤੇ ਪਿੰਡ ਵਾਸੀ ਮੌਜੂਦ ਸਨ।
