ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਅੱਜ ਡੇਰਾ ਸੱਚਖੰਡ ਬੱਲਾਂ, ਜਲੰਧਰ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਟ੍ਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਨੂੰ ਟ੍ਰੂੀਟ ਕਰਕੇ ਸਿੰਚਾਈ ਤੇ ਸੜਕਾਂ ਦੀ ਸਾਫ਼-ਸਫ਼ਾਈ ਲਈ ਵਰਤੋਂ ‘ਚ ਲਿਆਂਦਾ ਜਾਵੇਗਾ। ਇਹ ਪਲਾਂਟ ਤੈਅ ਸਮੇਂ ‘ਚ ਤਿਆਰ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ।
ਇਸ ਸਮੇਂ ਉਹਨਾਂ ਨਾਲ ਹੋਰਾਂ ਤੋਂ ਇਲਾਵਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਲਈ ਪੁੱਜੇ ਹੋਏ ਸਨ।



