Breaking
Thu. Feb 26th, 2026

5 ਮੈਂਬਰੀ ਭਰਤੀ ਕਮੇਟੀ ਨੂੰ ਭਾਈ ਗੁਰਦਾਸ ਹਾਲ ਵਿੱਚ ਇਜਲਾਸ ਕਰਨ ਦੀ ਪੇਸ਼ਕਸ਼

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦੋ ਦਸੰਬਰ ਨੂੰ ਗਠਿਤ ਕੀਤੀ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11 ਅਗਸਤ ਨੂੰ ਇਜਲਾਸ ਕੀਤੇ ਜਾਣ ਦੀ ਮੰਗ ਦੇ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੰਗ ਨੂੰ ਆਸਵੀਕਾਰ ਕਰਦਿਆਂ ਭਰਤੀ ਕਮੇਟੀ ਨੂੰ ਭਾਈ ਗੁਰਦਾਸ ਹਾਲ ਵਿਖੇ ਆਪਣਾ ਇਜਲਾਸ ਕਰਨ ਦੀ ਪੇਸ਼ਕਸ਼ ਕੀਤੀ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਰਸਮੀ ਪੱਤਰ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ ਨੂੰ ਭੇਜਿਆ ਗਿਆ ਹੈ। ਇਹ ਹੁਣ ਪੰਜ ਮੈਂਬਰੀ ਭਰਤੀ ਕਮੇਟੀ ਦੀ ਲੀਡਰਸ਼ਿਪ ਵੱਲੋਂ ਫੈਸਲਾ ਕੀਤਾ ਜਾਵੇਗਾ ਕਿ ਉਹ 11 ਅਗਸਤ ਨੂੰ ਭਾਈ ਗੁਰਦਾਸ ਹਾਲ ਵਿਖੇ ਆਪਣਾ ਇਜਲਾਸ ਕਰਦੇ ਹਨ ਜਾ ਗੁਰੂ ਨਗਰੀ ਦੇ ਕਿਸੇ ਹੋਰ ਸਥਾਨ ਤੇ ਇਜਲਾਸ ਹੋਵੇਗਾ।

ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਨ ਕੀਤੇ ਜਾ ਰਹੇ ਨਵੇਂ ਅਕਾਲੀ ਦਲ ਦੇ ਪ੍ਰਧਾਨ ਬਣਾਏ ਜਾਣ ਸੰਬੰਧੀ ਪੰਥਕ ਹਲਕਿਆਂ ਵਿੱਚ ਚਰਚਾ ਜੋਰਾਂ ਤੇ ਚੱਲ ਰਹੀ ਹੈ।

Related Post

Leave a Reply

Your email address will not be published. Required fields are marked *