Breaking
Tue. Feb 24th, 2026

ਦੋ ਵਾਰ ਸੰਸਦ ਮੈਂਬਰ ਰਹੇ ਹਰਿੰਦਰ ਸਿੰਘ ਖਾਲਸਾ ਨਵੇਂ ਅਕਾਲੀ ਦਲ ਵਿੱਚ ਸ਼ਾਮਲ ਹੋਏ

ਲੁਧਿਆਣਾ, 16 ਅਗਸਤ 2025 :- ਦੋ ਵਾਰ ਸੰਸਦ ਮੈਂਬਰ ਰਹੇ ਹਰਿੰਦਰ ਸਿੰਘ ਖਾਲਸਾ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਨਵੇ ਅਕਾਲੀ ਦਲ ਵਿੱਚ ਕੀਤਾ ਸ਼ਾਮਲ। ਸਾਬਕਾ ਸੰਸਦ ਮੈਂਬਰ ਰਹੇ ਅਤੇ ਨਾਰਵੇ ਵਿੱਚ ਭਾਰਤ ਦੇ ਦੂਤ ਰਹੇ ਹਰਿੰਦਰ ਸਿੰਘ ਖਾਲਸਾ ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋ ਗਏ। ਖਾਲਸਾ ਦੇ ਗ੍ਰਹਿ ਵਿਖੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਉਹਨਾਂ ਨੂੰ ਸਰੋਪਾ ਪਾ ਕੇ ਨਵੇਂ ਬਣੇ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਇਸ ਸਮੇਂ ਇਕਬਾਲ ਸਿੰਘ ਝੂੰਦਾ, ਪ੍ਰੇਮ ਸਿੰਘ ਚੰਦੂਮਾਜਰਾ, ਦਰਸ਼ਨ ਸਿੰਘ ਸ਼ਿਵਾਲਕ, ਸੰਤਾ ਸਿੰਘ ਉਮੇਦਪੁਰੀ, ਮੇਜਰ ਸਿੰਘ ਖਾਲਸਾ, ਬੀਬੀ ਸਤਵੰਤ ਕੌਰ ਆਦਿ ਮੌਜੂਦ ਸੀ। ਇਸ ਮੌਕੇ ਤੇ ਹਰਿੰਦਰ ਸਿੰਘ ਖਾਲਸਾ ਨੇ ਪੰਥਕ ਮਸਲਿਆਂ ਨੂੰ ਲੈ ਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ। ਜਿਕਰਯੋਗ ਹੈ ਕਿ ਹਰਿੰਦਰ ਸਿੰਘ ਖਾਲਸਾ ਸ਼ਰੋਮਣੀ ਅਕਾਲੀ ਦਲ ਵੱਲੋ 1996-98 ਦੇ ਦੌਰਾਨ ਬਠਿੰਡਾ ਤੋਂ ਸੰਸਦ ਰਹੇ ਹਨ।
ਉਹ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਅਤੇ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ। ਅੱਜ ਖਾਲਸੇ ਦੀ ਨਵੇ ਸ਼੍ਰੋ.ਅ.ਦ.ਬ ਵਿੱਚ ਸ਼ਮੂਲੀਅਤ ਹੋਣ ਨਾਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਮਜਬੂਤੀ ਮਿਲੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਕੇਂਦਰ ਸਰਕਾਰ ਤੁਰੰਤ ਰਿਹਾ ਕਰੇ। ਉਹਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਇੱਕ ਪੱਤਰ ਵੀ ਲਿਖਣਗੇ ਕਿ ਹੁਣ ਤੱਕ ਸੁਪਰੀਮ ਕੋਰਟ ਵੀ ਹਾਮੀ ਭਰਦੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਲੰਬੇ ਸਮੇਂ ਤੋਂ ਜੇਲਾਂ ਵਿੱਚ ਬੰਦ ਸਾਰੇ ਬੰਦੀ ਸਿੰਘ ਰਿਹਾ ਹੋਣੇ ਚਾਹੀਦੇ ਹਨ।
ਜੇਕਰ ਜਰੂਰਤ ਪਈ ਤਾਂ ਉਹ ਬੰਦੀ ਸਿੰਘਾਂ ਨੂੰ ਰਿਹਾ ਕਰਵਾਉਣ ਲਈ ਸੰਘਰਸ਼ ਵੀ ਵਿੰਡਣਗੇ।

Related Post

Leave a Reply

Your email address will not be published. Required fields are marked *