Breaking
Sat. Nov 8th, 2025

ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਆ

ਜਲੰਧਰ, 22 ਸਤੰਬਰ 2025 :- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਜਲੰਧਰ ਪੱਛਮੀ ਦੇ ਪਿੰਡ ਨੁੱਸੀ ਵਿਖੇ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦੇਣ ਲਈ ਕਿਸਾਨ ਸਿਖ਼ਲਾਈ ਕੈਂਪ ਲਾਇਆ ਗਿਆ।
ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਨੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਵਿਚਲੇ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਕਰਕੇ ਖੇਤਾਂ ਵਿੱਚ ਰਸਾਇਣਿਕ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਅਤੇ ਇਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਖਪਾਉਣ ਸਬੰਧੀ ਨੁਕਤੇ ਵੀ ਸਾਂਝੇ ਕੀਤੇ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸੀਨੀਅਰ ਵਿਗਿਆਨੀ ਡਾ. ਮਨਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਬਿਮਾਰੀਆਂ ਤੋਂ ਬਚਾਉਣ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਅਫ਼ਸਰ ਡਾ. ਸਰਬਜੀਤ ਕੌਰ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ਼ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਕੈਂਪ ਵਿੱਚ ਸੌ ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਜਸਵੰਤ ਸਿੰਘ, ਸੁਖਪਾਲ ਸਿੰਘ, ਰਵਿੰਦਰ ਕੌਰ ਅਤੇ ਸਕੱਤਰ ਕੋਆਪ੍ਰੇਟਿਵ ਸੁਸਾਇਟੀ ਲਖਵਿੰਦਰ ਸਿੰਘ ਵੀ ਮੌਜੂਦ ਸਨ।

Related Post

Leave a Reply

Your email address will not be published. Required fields are marked *