- 14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਜਲੰਧਰ, 12 ਦਸੰਬਰ, 2025 :– ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਪਹਿਲਾਂ ਜਾਰੀ ਕੀਤੇ ਹੁਕਮ ਵਿੱਚ ਅੰਸ਼ਿਕ ਸੋਧ ਕਰਦੇ ਹੋਏ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ।
ਹੁਕਮ ਅਨੁਸਾਰ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿੱਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15-12-2025 ਸਵੇਰੇ 10 ਵਜੇ ਤੱਕ ਬੰਦ ਰਹਿਣਗੇ।
ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲਣਗੇ ਅਤੇ ਨਾ ਹੀ ਇਹਨਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ।
