ਤਲਵੰਡੀ ਸਾਬੋ, 26 ਦਸੰਬਰ 2023-ਇਤਿਹਾਸਿਕ ਨਗਰ ਤਲਵੰਡੀ ਸਾਬੋ ਚ ਸਥਿਤ ਇਕ ਯੂਨੀਵਰਸਿਟੀ ਦੀ ਵਿਦਿਆਰਥਣ ਵਲੋਂ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਏ ਜਾਣ ਦੀ ਦੁਖਦਾਈ ਸਮਾਚਾਰ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹੋਸਟਲ ਚ ਰਹਿ ਕੇ ਪੜਾਈ ਕਰ ਰਹੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਮ੍ਰਿਤਕ ਵਿਦਿਆਰਥਣ ਦਾ ਨਾਂਅ ਖੁਸ਼ੀ ਦੱਸਿਆ ਜਾ ਰਿਹਾ ਹੈ ਅਤੇ ਉਹ ਹਰਿਆਣਾ ਦੇ ਡਿੰਗ ਮੰਡੀ ਦੀ ਰਹਿਣ ਵਾਲੀ ਸੀ। ਥਾਣਾ ਤਲਵੰਡੀ ਸਾਬੋ ਮੁਖੀ ਗੁਰਮੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪਰ ਮਾਮਲੇ ਦੀ ਜਾਂਚ ਆਰੰਭ।
