ਆਪ ਆਗੂ ਦਾ ਜਲੰਧਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ

ਜਲੰਧਰ ਵਿੱਚ ਆਪ ਦੇ ਆਗੂ ਲੱਕੀ ਓਬਰਾਏ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਲੰਧਰ ਦੇ ਗੁਰਦੁਆਰਾ ਮਾਡਲ ਟਾਉਨ ਸਾਹਿਬ ਤੋਂ ਬਾਹਰ ਆ ਰਹੇ ਲੱਕੀ ਓਬਰਾਏ ਨੂੰ ਦੋ ਸ਼ੂਟਰਾਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ, ਲੱਕੀ ਓਬਰਾਏ ਜਦੋਂ ਨਿੱਜੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਇਸ ਕਤਲ ਨੂੰ ਲੈ ਕੇ ਜਲੰਧਰ ਸ਼ਹਿਰ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ। ਜਲੰਧਰ ਕੈਂਟ ਦੇ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦਾ ਨਜਦੀਕੀ ਦੱਸਿਆ ਜਾ ਰਿਹਾ ਹੈ ਲੱਕੀ ਓਬਰਾਏ ਜਿਨਾਂ ਦੀ ਪਤਨੀ ਵੱਲੋਂ ਨਗਰ ਨਿਗਮ ਦੀ ਚੋਣ ਲੜੀ ਸੀ ਪਰ ਉਹ ਹਾਰ ਗਏ ਸੀ।

ਮੌਕੇ ਤੇ ਪਹੁੰਚੀ ਪੁਲਿਸ ਨੇ ਦਸਿਆ ਕਿ ਲੱਖੀ ਓਬਰਾਏ ਦੇ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲਣ ਤੇ ਮੌਕੇ ਪਹੁੰਚੇ ਹਾਂ।ਇੱਕ ਤੋਂ ਵੱਧ ਗੋਲੀਆਂ ਚੱਲੀਆਂ। ਮਾਮਲੇ ਦੀ ਜਾਂਚ ਕਰ ਰਹੇ ਹਾਂ।

Related Post

Leave a Reply

Your email address will not be published. Required fields are marked *