Breaking
Thu. Oct 30th, 2025

26 ਜਨਵਰੀ ਦੀ ਪਰੇਡ ਵਿਚ ਝਾਕੀ ਸ਼ਾਮਲ ਨਾ ਕੀਤੇ ਜਾਣ ‘ਤੇ ਪੰਜਾਬ ਨਾਲ ਵੱਡਾ ਧੋਖਾ-CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ 26 ਜਨਵਰੀ ਦੀ ਪਰੇਡ ਵਿਚ ਪੰਜਾਬ ਦੀ ਝਾਕੀ ਸ਼ਾਮਲ ਨਾ ਕੀਤੇ ਜਾਣ ‘ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਸੀਐੱਮ ਮਾਨ ਨੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਨੇ ਪੰਜਾਬ ਨਾਲ ਵੱਡਾ ਧੋਖਾ ਕੀਤਾ ਹੈ।

ਸੀ ਐਮ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਵੀ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ ਪਰ ਇਸ ਵਾਰ ਕੇਂਦਰ ਵੱਲੋਂ ਸਾਨੂੰ ਚਿੱਠੀ ਲਿਖ ਕੇ ਪੁੱਛਿਆ ਗਿਆ ਸੀ ਕਿ ਉਹ ਆਪਣੀ ਝਾਕੀ ਪੇਸ਼ ਕਰਨਾ ਚਾਹੁੰਦੇ ਹਨ ਤਾਂ ਅਸੀਂ ਕਿਹਾ ਕਿ ਇਸ ਵਾਰ ਅਸੀਂ ਪੰਜਾਬ ਦੀ ਹਾਜ਼ਰੀ ਲਗਵਾਉਣਾ ਚਾਹੁੰਦੇ ਹਾਂ। ਸਾਡੇ ਵੱਲੋਂ ਤਿੰਨ ਪ੍ਰਸਤਾਵ ਤਿਆਰ ਕਰਕੇ ਭੇਜੇ ਸਨ। ਪਹਿਲਾ- ਪੰਜਾਬ ਦੀਆਂ ਕੁਰਬਾਨੀਆਂ ਤੇ ਸ਼ਹਾਦਤਾਂ ਦਾ ਇਤਿਹਾਸ, ਮਾਈ ਭਾਗੋ- ਨਾਰੀ ਸ਼ਕਤੀਕਰਨ ਤੇ ਪੰਜਾਬ ਦਾ ਅਮੀਰ ਵਿਰਸਾ ਤੇ ਇਸਦੀ ਪੇਸ਼ਕਾਰੀ। ਪਹਿਲੀ ‘ਚ ਭਗਤ ਸਿੰਘ, ਸਾਈਮਨ ਕਮਿਸ਼ਨ ਗੋ ਬੈਕ, ਦੂਜੇ ‘ਚ ਵੀ ਲਗਪਗ ਅਜਿਹਾ ਹੀ ਸੀ। ਦੂਜੀ ਮਾਈ ਭਾਗੋ – ਪਹਿਲੀ ਮਹਿਲਾ ਵਾਰੀਅਰ ਨਾਰੀ ਸ਼ਕਤੀ ਵਜੋਂ ਪੇਸ਼ ਕੀਤੀ। ਤੀਜੇ ਵਿਚ ਪੰਜਾਬ ਦੇ ਸੱਭਿਆਚਾਰ ਨੂੰ ਪੇਸ਼ ਕੀਤਾ ਗਿਆ। ਇਨ੍ਹਾਂ ਤਿੰਨਾਂ ਦੇ ਦੋ ਡਿਜ਼ਾਈਨ ਭੇਜੇ ਗਏ ਸਨ ਪਰ ਕੇਂਦਰ ਵੱਲੋਂ ਉਨ੍ਹਾਂ ਨੂੰ ਪਾਸ ਨਹੀਂ ਕੀਤਾ ਗਿਆ। ਨਾ ਤਾਂ ਪੰਜਾਬ ਤੇ ਨਾ ਹੀ ਦਿੱਲੀ ਦੀ ਝਾਕੀ ਰੱਖੀ ਗਈ। ਇਸ ‘ਤੇ ਕੇਂਦਰ ਵੱਲੋਂ ਜਵਾਬ ਦਿੱਤਾ ਗਿਆ ਕਿ ਕੁਝ ਕੁ ਅਹਿਮ ਸ਼ਹਿਰਾਂ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ।

By admin

Related Post

Leave a Reply

Your email address will not be published. Required fields are marked *