Breaking
Tue. Jul 7th, 2026

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

4 ਸਕੂਲ ਬੱਸਾਂ ਦੇ ਕੀਤੇ ਚਲਾਨ

ਜਲੰਧਰ, 7 ਜੁਲਾਈ 2026 :- ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਦੀ ਅਗਵਾਈ ਵਿੱਚ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ 4 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਮ.ਸੀ. ਚੌਕ ਸਮੇਤ ਵੱਖ-ਵੱਖ ਥਾਈਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਸਕੂਲ ਬੱਸ ਵਿੱਚ ਲੇਡੀ ਅਟੈਂਡੈਂਟ, ਪਲਿਊਸ਼ਨ ਸਰਟੀਫਿਕੇਟ, ਲਾਇਸੈਂਸ ਅਤੇ ਫਸਟ ਏਡ ਕਿੱਟ ਸਮੇਤ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹੋਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 4 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ ਹਨ।
ਚੈਕਿੰਗ ਟੀਮ ਵਿੱਚ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੋਂ ਗੌਰਵ ਕੁਮਾਰ, ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਤਜਿੰਦਰ ਸਿੰਘ ਤੇ ਨਰੇਸ਼ ਕੁਮਾਰ ਅਤੇ ਇੰਸਪੈਕਟਰ ਦਲਜੀਤ ਸਿੰਘ ਸ਼ਾਮਲ ਸਨ l
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਹਰ ਸਕੂਲ ਵਾਹਨ ਦਾ ਪਾਲਿਸੀ ਦੀਆਂ ਸ਼ਰਤਾਂ ਅਨੁਸਾਰ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

By admin

Related Post

Leave a Reply

Your email address will not be published. Required fields are marked *