Breaking
Tue. Aug 4th, 2026

ਨਕੋਦਰ ਸ਼ਹਿਰ ਵਿੱਚ ਤੀਆਂ ਦੇ ਮੇਲੇ ਮੁੱਖ ਮਹਿਮਾਨ ਵੱਜੋ ਪੁੱਜੇ ਬੀਬੀ ਗੁਰਿੰਦਰ ਕੌਰ ਭੁੱਲਰ

ਨਕੋਦਰ, 4 ਅਗਸਤ 2026 :- ਨਕੋਦਰ ਸ਼ਹਿਰ ਵਿੱਚ ਤੀਜ ਦੇ ਪਾਵਨ ਤਿਉਹਾਰ ਮੌਕੇ ਤੇ ਕਰਵਾਏ ਗਏ ਤੀਆਂ ਦੇ ਮੇਲੇ ਵਿੱਚ ਬੀਬੀ ਗੁਰਿੰਦਰ ਕੌਰ ਭੁੱਲਰ, ਪਤਨੀ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਸੇਵਾਦਾਰ ਹਲਕਾ ਨਕੋਦਰ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੀਬੀ ਗੁਰਿੰਦਰ ਕੌਰ ਭੁੱਲਰ ਨੇ ਸਮੂਹ ਇਲਾਕਾ ਵਾਸੀਆਂ, ਖ਼ਾਸ ਕਰਕੇ ਮਹਿਲਾਵਾਂ ਅਤੇ ਧੀਆਂ ਨੂੰ ਤੀਜ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੀਜ ਦਾ ਤਿਉਹਾਰ ਪੰਜਾਬ ਦੇ ਅਮੀਰ ਸੱਭਿਆਚਾਰ, ਪਰੰਪਰਾਵਾਂ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ। ਅਜਿਹੇ ਸਮਾਗਮ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਰਸਮਾਂ-ਰਿਵਾਜਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੱਭਿਆਚਾਰਕ ਮੇਲੇ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਦੌਰਾਨ ਉਨ੍ਹਾਂ ਨੇ ਮੇਲੇ ਵਿੱਚ ਮੌਜੂਦ ਮਹਿਲਾਵਾਂ ਨਾਲ ਮੁਲਾਕਾਤ ਕੀਤੀ ਅਤੇ ਸਮਾਗਮ ਦੀ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਸ ਤੀਜ ਮੇਲੇ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਸ਼ਪਾਲ ਕੌਰ ਪੁਰੇਵਾਲ ਜੀ ਬੀਬੀ ਅਨੀਤਾ ਜੀ ਬੀਬੀ ਹਰਪ੍ਰੀਤ ਕੌਰ ਜੀ ਬੀਬੀ ਰੇਨੂ ਜੀ ਸਪਨਾ ਅਰੋੜਾ ਜੀ ਅਤੇ ਹੋਰ ਵੀ ਪ੍ਰਮੁੱਖ ਸਖਸੀਅਤਾਂ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *