Breaking
Sat. Aug 8th, 2026

ਕੈਂਪ ਦੌਰਾਨ ਗੰਨਾ ਕਾਸ਼ਤਕਾਰਾਂ ਨੂੰ ਬਿਜਾਈ ਦੀ ਵਿੱਥ ਵਿਧੀ ਅਤੇ ਅੰਤਰ ਫ਼ਸਲਾਂ ਬਾਰੇ ਜਾਗਰੂਕ ਕੀਤਾ

ਕੀੜੇ-ਮਕੌੜਿਆਂ ਦੀ ਰੋਕਥਾਮ ਤੇ ਰੋਗ ਪ੍ਰਬੰਧਨ ਬਾਰੇ ਵੀ ਦਿੱਤੀ ਜਾਣਕਾਰੀ

ਜਲੰਧਰ 8 ਅਗਸਤ 2026 :- ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਦੀ ਗੰਨਾ ਸ਼ਾਖਾ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਸਕੀਮ ਤਹਿਤ ਸਹਿਕਾਰੀ ਸ਼ੂਗਰ ਮਿੱਲ ਭੋਗਪੁਰ ਨਾਲ ਸਬੰਧਤ ਗੰਨਾ ਖੇਤਰ ਦੇ ਪਿੰਡ ਰਹੀਮਪੁਰ (ਜਲੰਧਰ) ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਰੁਲਦਾ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ, ਡਾ. ਗੁਰਪ੍ਰੀਤ ਕੌਰ ਖ਼ੇਤੀਬਾੜੀ ਵਿਕਾਸ ਅਫ਼ਸਰ (ਗੰਨਾ) ਭੋਗਪੁਰ ਅਤੇ ਡਾ. ਯੁਵਰਾਜ ਸਿੰਘ, ਕੀਟ ਵਿਗਿਆਨੀ ਗੰਨਾ ਖੋਜ ਕੇਂਦਰ ਕਪੂਰਥਲਾ ਵੱਲੋਂ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫ਼ਸਲੀ, ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਰੁਲਦਾ ਸਿੰਘ ਪ੍ਰਾਜੈਕਟ ਅਫ਼ਸਰ ਗੰਨਾ ਜਲੰਧਰ ਨੇ ਕਿਹਾ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਪਤਝੜ ਰੁੱਤ ਦੀ ਗੰਨੇ ਦੀ ਬਿਜਾਈ ਦੌਰਾਨ ਬਿਜਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਫਸਲ ਉਤਪਾਦਨ, ਤਕਨਾਲੋਜੀ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਫ਼ਸਲ ਦੇ ਉਤਪਾਦਨ ਨੂੰ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ।
ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਕਿਸਾਨਾਂ ਨੂੰ ਬਿਜਾਈ ਦੀ ਚੌੜੀ ਵਿੱਥ ਵਿਧੀ, ਅੰਤਰ ਫ਼ਸਲਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਗੁਰਪ੍ਰੀਤ ਕੌਰ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕਿਹਾ। ਡਾ. ਯੁਵਰਾਜ ਸਿੰਘ ਨੇ ਗੰਨੇ ਦੀ ਫ਼ਸਲ ਵਿਚ ਕੀੜੇ ਮਕੌੜਿਆਂ ਅਤੇ ਬੀਮਾਰੀਆਂ ਦੀ ਰੋਕਥਾਮ ਕਰਨ ਲਈ ਜਾਣਕਾਰੀ ਦਿੱਤੀ। ਪ੍ਰੇਮ ਬਹਾਦਰ ਸੀ.ਸੀ.ਡੀ.ਓ. ਸਹਿਕਾਰੀ ਖੰਡ ਮਿੱਲ ਭੋਗਪੁਰ ਨੇ ਕਿਹਾ ਕਿ ਪਤਝੜ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਗੁਰਵਿੰਦਰ ਸਿੰਘ ਇੰਸਪੈਕਟਰ ਸਹਿਕਾਰੀ ਮਿੱਲ ਭੋਗਪੁਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਸੁਲਿੰਦਰ ਸਿੰਘ ਪ੍ਰਧਾਨ ਕਿਸਾਨ ਦੋਆਬਾ ਵੈੱਲਫੇਅਰ ਸੁਸਾਇਟੀ , ਜਰਨੈਲ ਸਿੰਘ ਦਾਰਾਪੁਰ ਅਤੇ ਮੱਖਣ ਸਿੰਘ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਸਹਿਕਾਰੀ ਖੰਡ ਮਿੱਲ ਭੋਗਪੁਰ ਤੋਂ ਅਮਨਦੀਪ ਸਿੰਘ ਗੰਨਾ ਇੰਸਪੈਕਟਰ, ਬਲਜੀਤ ਸਿੰਘ ਤੇ ਰਵਿੰਦਰ ਸਿੰਘ ਸਰਵੇਅਰ ਵੀ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *