ਜਲੰਧਰ, 16 ਅਗਸਤ 2026 :- 80ਵੇਂ ਆਜ਼ਾਦੀ ਦਿਹਾੜੇ ਮੌਕੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) -2026 ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਬੂਥ ਲੈਵਲ ਅਫ਼ਸਰਾਂ ਤੇ ਸੈਕਟਰ ਅਫ਼ਸਰਾਂ ਦਾ ਵੀ ਸਨਮਾਨ ਕੀਤਾ ਗਿਆ।

ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਬੂਥ ਲੈਵਲ ਅਫ਼ਸਰ ਮੀਨੂੰ (ਬੂਥ ਨੰਬਰ 120) ਦਾ ਸਨਮਾਨ ਕੀਤਾ ਗਿਆ।

ਇਸੇ ਤਰ੍ਹਾਂ ਸਬ ਡਵੀਜ਼ਨ ਨਕੋਦਰ ਵਿਖੇ ਮਨਾਏ ਗਏ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਸਿਮਰਨਜੀਤ ਸਿੰਘ ਵੱਲੋਂ ਬੂਥ ਲੈਵਲ ਅਫ਼ਸਰ ਪੂਨਮ ਘਈ (ਬੂਥ ਨੰਬਰ 24) ਤੇ ਕੁਲਵਿੰਦਰ ਸਿੰਘ (ਬੂਥ ਨੰਬਰ 27) ਤੋਂ ਇਲਾਵਾ ਸੈਕਟਰ ਅਫ਼ਸਰ ਮੁਕੇਸ਼ ਕੁਮਾਰ ਤੇ ਮੰਗਤ ਵਾਲੀਆ ਨੂੰ ਐਸ.ਆਈ.ਆਰ. ਦੌਰਾਨ ਆਪਣੀ ਡਿਊਟੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ।

ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਹੋਰਨਾਂ ਸਬ ਡਵੀਜ਼ਨਾਂ ਵਿੱਚ ਵੀ ਸੁਤੰਤਰਤਾ ਦਿਵਸ ਸਮਾਗਮਾਂ ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਬੂਥ ਲੈਵਲ ਅਫ਼ਸਰਾਂ ਦਾ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਨਮਾਨਿਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ ਅਤੇ ਆਸ ਪ੍ਰਗਟ ਕੀਤੀ ਹੈ ਕਿ ਐਸ.ਆਈ. ਆਰ. ਦੇ ਅਗਲੇ ਪੜਾਅ ਵਿੱਚ ਵੀ ਇਹ ਕਰਮਚਾਰੀ ਆਪਣੀ ਡਿਊਟੀ ਪੂਰੀ ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
