Breaking
Mon. Sep 14th, 2026

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ

ਐਸ.ਆਈ.ਆਰ.-2026

ਜਲੰਧਰ, 14 ਸਤੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਦੇ ਦੂਜੇ ਪੜਾਅ (ਦਾਅਵੇ ਅਤੇ ਇਤਰਾਜ਼ਾਂ ਪ੍ਰਾਪਤੀ) ਦੀ ਆਖਰੀ ਮਿਤੀ 12 ਸਤੰਬਰ, 2026 ਤੱਕ ਪ੍ਰਾਪਤ ਹੋਏ ਫਾਰਮਾਂ ਦੀਆਂ ਸੂਚੀਆਂ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਸ਼੍ਰੀ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ 30-ਫਿਲੌਰ, 31-ਨਕੋਦਰ, 32-ਸ਼ਾਹਕੋਟ, 33-ਕਰਤਾਰਪੁਰ, 34-ਜਲੰਧਰ ਪੱਛਮੀ, 35-ਜਲੰਧਰ ਕੇਂਦਰੀ, 36-ਜਲੰਧਰ ਉੱਤਰੀ, 37-ਜਲੰਧਰ ਕੈਂਟ ਅਤੇ 38-ਆਦਮਪੁਰ ਦੇ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਗਈਆਂ ਅਤੇ ਮਿਤੀ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9,10,11,11ਏ, 11ਬੀ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਪ੍ਰਾਪਤ ਫਾਰਮ ਨੰ. 6, 6ਏ, 7, 8 ਦਾ ਨਿਪਟਾਰਾ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 8 ਅਕਤੂਬਰ 2026 ਤੱਕ ਕਰ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਐਸ.ਆਈ.ਆਰ. ਦੌਰਾਨ 13.8.2026 ਤੋਂ 12.9.2026 ਤੱਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ ਬੀ.ਐਲ.ਓਜ਼ ਵੱਲੋਂ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ਼ (ਫਾਰਮ ਨੰ.6. 6ਏ, 7 ਤੇ 8) ਵਿੱਚ ਪ੍ਰਾਪਤ ਕੀਤੇ ਗਏ ਸਨ।

By admin

Related Post

Leave a Reply

Your email address will not be published. Required fields are marked *