Breaking
Thu. May 7th, 2026

ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਨੂੰ ਤਰਜੀਹ ਦਿੱਤੀ ਜਾਵੇ- ਮੰਤਰੀ ਬਲਕਾਰ ਸਿੰਘ

ਜਲੰਧਰ, 1 ਜਨਵਰੀ 2024-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਨੂੰ ਤਰਜੀਹ ਦੇਣ ਲਈ ਕਿਹਾ।

ਅੱਜ ਇੱਥੇ ਸ਼ਕਤੀ ਸਦਨ ਵਿਖੇ ਪੀ.ਐਸ.ਪੀ.ਸੀ.ਐਲ. ਦੇ ਸਟਾਫ਼ ਵੱਲੋਂ ਨਵੇਂ ਸਾਲ ਮੌਕੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਤੁਰੰਤ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸੇਵਾਵਾਂ ਹਾਸਲ ਕਰਨ ਵਿੱਚ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਨਾਲ ਸਰਕਾਰ ਅਤੇ ਵਿਭਾਗ ਵਿੱਚ ਉਨ੍ਹਾਂ ਦਾ ਵਿਸ਼ਵਾਸ ਵਧੇਗਾ।
ਪੀ.ਐਸ.ਪੀ.ਸੀ.ਐਲ ਵਿਭਾਗ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਸਟਾਫ਼ ਦੀ ਘਾਟ ਦੇ ਬਾਵਜੂਦ ਵਿਭਾਗ ਵੱਲੋਂ ਦੋਆਬਾ ਖੇਤਰ ਵਿੱਚ ਗਰਮੀਆਂ ਦੌਰਾਨ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਾਲ ਵਿੱਚ ਵੀ ਇਸ ਰਿਵਾਇਤ ਨੂੰ ਬਰਕਰਾਰ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਚੀਫ਼ ਇੰਜਨੀਅਰ ਰਮੇਸ਼ ਲਾਲ ਸਾਰੰਗਲ ਅਤੇ ਹੋਰਨਾਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ।

By admin

Related Post

Leave a Reply

Your email address will not be published. Required fields are marked *