Breaking
Sat. Apr 18th, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ 15 ਨੂੰ ਸਕੂਲਾਂ ਤੇ ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ

ਜਲੰਧਰ, 14 ਜਨਵਰੀ 2024-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਿਤੀ 15 ਜਨਵਰੀ ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਅੰਦਰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਦਿੱਤੇ ਗਏ ਹਨ ।

ਜਾਰੀ ਹੁਕਮਾਂ ਅਨੁਸਾਰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇ ਨਜ਼ਰ ਆਵਾਜਾਈ ਦੇ ਕਈ ਰੂਟ ਬਦਲੇ ਗਏ ਹਨ ਅਤੇ ਲੋਕਾਂ ਦੀ ਧਾਰਮਿਕ ਭਾਵਨਾਵਾਂ, ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

By admin

Related Post

Leave a Reply

Your email address will not be published. Required fields are marked *